ਕੈਪਟਨ ਦੇ ਕਰੀਬੀ ਰਹੇ ਭਰਤਇੰਦਰ ਚਹਿਲ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
Wednesday, Jan 17, 2024 - 09:24 AM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤਇੰਦਰ ਸਿੰਘ ਚਹਿਲ ਨੂੰ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਚਹਿਲ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਮੌਜੂਦਾ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਵਿਚ ਯੋਗਦਾਨ ਪਾਉਣ ਵਾਲਿਆਂ ’ਤੇ ਝੂਠੇ ਕੇਸ ਦਰਜ ਕਰ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਅਦਾਲਤ ਨੇ ਸਰਕਾਰ ਅਤੇ ਪੁਲਸ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। 25 ਜਨਵਰੀ ਤੱਕ ਹੁਣ ਚਹਿਲ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8