‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਜਲੰਧਰ ''ਚ ਸੁਰੱਖਿਆ ਦੇ ਹੋਣਗੇ ਸਖ਼ਤ ਪ੍ਰਬੰਧ, 50 ਤੋਂ ਵੱਧ ਥਾਵਾਂ ’ਤੇ ਹੋਵੇਗੀ ਵਿਸ਼ੇਸ਼ ਨਾਕਾਬੰਦੀ

Saturday, Jan 14, 2023 - 01:55 PM (IST)

‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਜਲੰਧਰ ''ਚ ਸੁਰੱਖਿਆ ਦੇ ਹੋਣਗੇ ਸਖ਼ਤ ਪ੍ਰਬੰਧ, 50 ਤੋਂ ਵੱਧ ਥਾਵਾਂ ’ਤੇ ਹੋਵੇਗੀ ਵਿਸ਼ੇਸ਼ ਨਾਕਾਬੰਦੀ

ਜਲੰਧਰ (ਸੁਧੀਰ)–‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਲਏ ਹਨ। ਆਈ. ਜੀ. ਜ਼ੋਨਲ ਗੁਰਸ਼ਰਨ ਸਿੰਘ ਸੰਧੂ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਜਲੰਧਰ ਜ਼ੋਨ ਦੇ ਤਿੰਨੋਂ ਐੱਸ. ਐੱਸ. ਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਆਈ. ਜੀ. ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਫਿਲੌਰ, ਗੋਰਾਇਆ, ਫਗਵਾੜਾ ਅਤੇ ਹੋਰ ਹਿੱਸਿਆਂ ਵਿਚ ਸੁਰੱਖਿਆ ਦੇ ਮੱਦੇਨਜ਼ਰ 50 ਤੋਂ ਵੱਧ ਥਾਵਾਂ ’ਤੇ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਵਾਈ ਗਈ ਹੈ, ਜਦਕਿ ਸਿਵਲ ਕੱਪੜਿਆਂ ਵਿਚ ਵੀ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਟਰੈਫਿਕ ਰੂਟ ਪਲਾਨ ਵੀ ਡਾਇਵਰਟ ਕੀਤਾ ਜਾ ਰਿਹਾ ਹੈ। ਯਾਤਰਾ ਦੇ ਮੱਦੇਨਜ਼ਰ ਆਈ. ਜੀ. ਜਲੰਧਰ ਰੇਂਜ ਗੁਰਸ਼ਰਨ ਸਿੰਘ ਸੰਧੂ ਨੇ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਬੈਂਸ, ਐੱਸ. ਐੱਸ. ਪੀ. ਹੁਸ਼ਿਆਰਪੁਰ ਸਰਤਾਜ ਚਾਹਲ ਅਤੇ ਹੋਰ ਅਧਿਕਾਰੀਆਂ ਨਾਲ ਫੀਲਡ ਵਿਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੂਰੇ ਯਾਤਰਾ ਮਾਰਗ ’ਤੇ ਭਾਰੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਡਾਗ ਸਕੁਐਡ ਟੀਮ ਅਤੇ ਬੰਬ ਨਿਰੋਧਕ ਦਸਤੇ ਦੇ ਨਾਲ ਵੀ ਕਈ ਥਾਵਾਂ ’ਤੇ ਪੁਲਸ ਵੱਲੋਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ :  ਨਹੀਂ ਰਹੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਜਾਣੋ ਕਿਹੋ-ਜਿਹਾ ਸੀ ਸਿਆਸੀ ਪਿਛੋਕੜ

ਕਮਿਸ਼ਨਰੇਟ ਪੁਲਸ ਵੀ ਸੁਰੱਖਿਆ ਪ੍ਰਬੰਧਕਾਂ ’ਚ ਕੋਈ ਕਮੀ ਨਹੀਂ ਛੱਡੇਗੀ : ਪੁਲਸ ਕਮਿਸ਼ਨਰ ਐੱਸ. ਭੂਪਤੀ
‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਵਿਚ ਕੋਈ ਕਮੀ ਨਹੀਂ ਛੱਡੇਗੀ। ਪੁਲਸ ਕਮਿਸ਼ਨਰ ਐੱਸ. ਭੂਪਤੀ ਨੇ ਦੱਸਿਆ ਕਿ 15 ਜਨਵਰੀ ਨੂੰ ਯਾਤਰਾ ਦੇ ਆਗਮਨ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਸ਼ਹਿਰ ਵਿਚ ਚੌਕਸੀ ਵਰਤਣ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਪੀ. ਸੀ. ਆਰ. ਦਸਤੇ ਨੂੰ ਵੀ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀਆਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਨਾਈਟ ਡੋਮੀਨੇਸ਼ਨ ਨੂੰ ਵੀ ਹੋਰ ਮਜ਼ਬੂਤ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਰਾਤ ਨੂੰ ਫੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨਾਲ ਪੁਲਸ ਅਧਿਕਾਰੀਆਂ ਨੂੰ ਸ਼ਹਿਰ ਵਿਚ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਕਈ ਥਾਵਾਂ ’ਤੇ ਕਮਿਸ਼ਨਰੇਟ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ ਅਤੇ ਯਾਤਰਾ ਮਾਰਗ ’ਤੇ ਵੀ ਕਮਿਸ਼ਨਰੇਟ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਤਹਿਤ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਘਰ ਪਹੁੰਚੀ ਸੰਤੋਖ ਸਿੰਘ ਚੌਧਰੀ ਦੀ ਮ੍ਰਿਤਕ ਦੇਹ, ਰਾਹੁਲ ਗਾਂਧੀ ਨੇ ਪਰਿਵਾਰ ਨਾਲ ਜਤਾਇਆ ਦੁੱਖ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News