ਜਲੰਧਰ ਦੇ ਖ਼ਾਲਸਾ ਕਾਲਜ ਤੋਂ ਮੁੜ ਸ਼ੁਰੂ ਹੋਈ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ', ਮੂਸੇਵਾਲਾ ਦੇ ਪਿਤਾ ਵੀ ਪਹੁੰਚੇ

Sunday, Jan 15, 2023 - 06:14 PM (IST)

ਜਲੰਧਰ ਦੇ ਖ਼ਾਲਸਾ ਕਾਲਜ ਤੋਂ ਮੁੜ ਸ਼ੁਰੂ ਹੋਈ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ', ਮੂਸੇਵਾਲਾ ਦੇ ਪਿਤਾ ਵੀ ਪਹੁੰਚੇ

ਜਲੰਧਰ (ਵੈੱਬ ਡੈਸਕ, ਸੋਨੂੰ)- ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਜਲੰਧਰ ਸ਼ਹਿਰ ਦੇ ਖਾਲਸਾ ਕਾਲਜ ਤੋਂ ਮੁੜ ਸ਼ੁਰੂ ਹੋ ਗਈ ਹੈ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਜਲੰਧਰ ਵਿਚ ਦੁਪਹਿਰ ਨੂੰ ਇਕ ਮਸ਼ਹੂਰ ਧਾਰਮਿਕ ਸਥਾਨ 'ਤੇ ਪਹੁੰਚੇ, ਜਿੱਥੇ ਉਸ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਯਾਤਰਾ ਲਈ ਰਵਾਨਾ ਹੋ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਕਾਰ ਖਾਲਸਾ ਕਾਲਜ ਪਹੁੰਚੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਰਾਹੁਲ ਗਾਂਧੀ ਕੋਲ ਲੈ ਗਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਹਨ। ਇਸ ਦੌਰਾਨ ਅਵਤਾਰ ਹੈਨਰੀ, ਬਾਵਾ ਹੈਨਰੀ ਵੱਲੋਂ ਰਾਹੁਲ ਗਾਂਧੀ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। 

ਇਹ ਵੀ ਪੜ੍ਹੋ :ਪੰਜ ਤੱਤਾਂ 'ਚ ਵਿਲੀਨ ਹੋਏ ਸੰਤੋਖ ਸਿੰਘ ਚੌਧਰੀ, ਰਾਹੁਲ ਗਾਂਧੀ ਸਣੇ ਕਾਂਗਰਸੀ ਲੀਡਰਸ਼ਿਪ ਨੇ ਦਿੱਤੀ ਅੰਤਿਮ ਵਿਦਾਈ

PunjabKesari
ਜ਼ਿਕਰੋਯਗ ਹੈ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਕੱਲ੍ਹ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ 24 ਘੰਟਿਆਂ ਲਈ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਅੱਜ ਸੰਸਦ ਮੈਂਬਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਹੈ। 

PunjabKesari

ਇਹ ਹੈ ਅੱਜ ਦੀ ਯਾਤਰਾ ਦਾ ਰੂਟ ਪਲਾਨ 
ਖ਼ਾਲਸਾ ਕਾਲਜ ਜਲੰਧਰ ਤੋਂ ਸ਼ੁਰੂ ਹੋ ਕੇ ਬੀ. ਐੱਸ. ਐੱਫ਼. ਚੌਂਕ ਜਲੰਧਰ, ਦੋਮੋਰੀਆ ਪੁਲ, ਪਠਾਨਕੋਟ ਚੌਂਕ, ਰੇਰੂ ਨੂਰਪੁਰ ਤੋਂ ਹੁੰਦੇ ਹੋਏ ਡੇਰਾ ਬੱਲਾ ਵਿਖੇ ਸ਼ਾਮ 6 ਵਜੇ ਸਮਾਪਤੀ ਹੋਵੇਗੀ। 

PunjabKesari

ਜਲੰਧਰ ਵਿਚ ਰਾਹੁਲ ਨਹੀਂ ਹੋਵੇਗੀ ਕੋਈ ਕਾਨਫ਼ਰੰਸ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਬਣਾਏ ਸ਼ਡਿਊਲ ਮੁਤਾਬਕ ਰਾਹੁਲ ਗਾਂਧੀ ਨੇ ਜਲੰਧਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਨੀ ਸੀ। ਹਾਲਾਂਕਿ ਸੰਸਦ ਮੈਂਬਰ ਦੀ ਮੌਤ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਵੀ ਫਿਲਹਾਲ ਰੱਦ ਕਰ ਦਿੱਤੀ ਗਈ ਹੈ। ਹੁਣ ਇਹ ਪ੍ਰੈੱਸ ਕਾਨਫ਼ਰੰਸ ਹੁਸ਼ਿਆਰਪੁਰ 'ਚ ਹੋਵੇਗੀ। ਇਸ ਤੋਂ ਇਲਾਵਾ ਜਲੰਧਰ ਵਿੱਚ ਸਫ਼ਰ ਦੌਰਾਨ ਕੋਈ ਡੀਜੇ ਵੀ ਨਹੀਂ ਵੱਜੇਗਾ। ਦੱਸ ਦੇਈਏ ਕਿ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਮੁਲਤਵੀ ਕੀਤੇ ਜਾਣ ਤੋਂ ਬਾਅਦ ਗੋਰਾਇਆ ਦੇ ਇਕ ਰਿਜ਼ੋਰਟ ’ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਸੰਸਦ ਮੈਂਬਰ ਅਤੇ ਪਾਰਟੀ ਦੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਯਾਤਰਾ ਨੂੰ ਤੁਰੰਤ ਮੁਲਤਵੀ ਹੋਣ ਦੀ ਜਾਣਾਕਰੀ ਦਿੱਤੀ ਸੀ। ਉਨ੍ਹਾਂ ਦੇ ਸਨਮਾਨ ’ਚ 24 ਘੰਟੇ ਯਾਤਰਾ ਮੁਲਤਵੀ ਰੱਖੀ ਗਈ ਸੀ ਅਤੇ ਐਤਵਾਰ ਦੁਪਹਿਰ ਨੂੰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਹੋਈ। ਦੂਜੇ ਪਾਸੇ 15 ਜਨਵਰੀ ਨੂੰ ਜਲੰਧਰ ’ਚ ਹੋਣ ਵਾਲੀ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫ਼ਰੰਸ ਹੁਣ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ।

PunjabKesari

PunjabKesari

ਇਹ ਵੀ ਪੜ੍ਹੋ : ਡੀ. ਜੀ. ਪੀ. ਗੌਰਵ ਯਾਦਵ ਨੇ ਹੈਲਪਲਾਈਨ ਨੰਬਰ 112 ਦੀ ਕੀਤੀ ਸ਼ਲਾਘਾ, ਕਿਹਾ-ਕਈਆਂ ਦੇ ਕੀਤੇ ਮਸਲੇ ਹੱਲ

PunjabKesari

PunjabKesari

PunjabKesariPunjabKesariਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

shivani attri

Content Editor

Related News