ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦਾ ਆਗਾਜ਼, ਰਾਹੁਲ ਗਾਂਧੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ (ਤਸਵੀਰਾਂ)
Wednesday, Jan 11, 2023 - 10:01 AM (IST)
ਫਤਿਹਗੜ੍ਹ ਸਾਹਿਬ : ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦਾ ਪੰਜਾਬ 'ਚ ਆਗਾਜ਼ ਹੋ ਚੁੱਕਾ ਹੈ। ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਲਾਲ ਰੰਗ ਦੀ ਦਸਤਾਰ ਸਜਾਈ ਹੋਈ ਹੈ।
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਕਾਂਗਰਸ ਤੋਂ ਰਸਮ ਅਨੁਸਾਰ ਤਿਰੰਗਾ ਝੰਡਾ ਪ੍ਰਾਪਤ ਕੀਤਾ ਅਤੇ ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦਾ ਸੁਆਗਤ ਕੀਤਾ। ਪਹਿਲੇ ਦਿਨ ਰਾਹੁਲ ਗਾਂਧੀ ਵੱਲੋਂ ਸਰਹੰਦ ਤੋਂ ਖੰਨਾ ਤੱਕ ਯਾਤਰਾ ਕੀਤੀ ਜਾਵੇਗੀ।
ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ 3 ਹਜ਼ਾਰ ਕਿਲੋਮੀਟਰ ਤੋਂ ਇਹ ਯਾਤਰਾ ਕਰ ਲਈ ਹੈ ਅਤੇ ਇਹ ਕਸ਼ਮੀਰ 'ਚ ਖ਼ਤਮ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਨਫ਼ਰਤ ਫੈਲਾਈ ਗਈ ਹੈ ਅਤੇ ਧਰਮਾਂ ਦੇ ਨਾਂ 'ਤੇ ਲੋਕਾਂ ਨੂੰ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ