MP ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਮੁਲਤਵੀ ਕੀਤੀ ਗਈ 'ਭਾਰਤ ਜੋੜੋ ਯਾਤਰਾ', ਜਾਣੋ ਕਦੋਂ ਮੁੜ ਸ਼ੁਰੂ ਹੋਵੇਗੀ

Saturday, Jan 14, 2023 - 01:16 PM (IST)

MP ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਮੁਲਤਵੀ ਕੀਤੀ ਗਈ 'ਭਾਰਤ ਜੋੜੋ ਯਾਤਰਾ', ਜਾਣੋ ਕਦੋਂ ਮੁੜ ਸ਼ੁਰੂ ਹੋਵੇਗੀ

ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ 'ਭਾਰਤ ਜੋੜੋ ਯਾਤਰਾ' ਦੌਰਾਨ ਸ਼ਨੀਵਾਰ ਦੀ ਸਵੇਰੇ ਦਿਹਾਂਤ ਹੋ ਗਿਆ। ਇਸ ਕਾਰਨ ਪਾਰਟੀ ਵੱਲੋਂ ਸੰਤੋਖ ਸਿੰਘ ਚੌਧਰੀ ਦੇ ਸਨਮਾਨ 'ਚ ਇਸ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਦਰਮਿਆਨ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਇਹ ਵੀ ਕਿਹਾ ਗਿਆ ਹੈ ਕਿ ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਐਤਵਾਰ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਲੋਹੜੀ ਦੇ ਤਿਉਹਾਰ ਮਗਰੋਂ ਰਾਹੁਲ ਗਾਂਧੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਤੋਂ ਸ਼ਨੀਵਾਰ ਸਵੇਰੇ ਯਾਤਰਾ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮੌਤ ਤੋਂ ਪਹਿਲਾਂ 'ਸੰਤੋਖ ਸਿੰਘ ਚੌਧਰੀ' ਲਾ ਰਹੇ ਸੀ 'ਭਾਰਤ ਜੋੜੋ' ਦੇ ਨਾਅਰੇ, ਡੂੰਘੇ ਸਦਮੇ 'ਚ ਰਾਜਾ ਵੜਿੰਗ (ਤਸਵੀਰਾਂ)

ਇਸ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਵੀ ਰਾਹੁਲ ਗਾਂਧੀ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News