‘ਭਾਰਤ ਜੋੜੋ ਯਾਤਰਾ’ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ : ਬਾਜਵਾ
Monday, Jan 23, 2023 - 02:37 PM (IST)
ਬਟਾਲਾ (ਮਠਾਰੂ) : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵੱਲੋਂ ਦੇਸ਼ ਭਰ ਦੇ ਅੰਦਰ ਸ਼ੁਰੂ ਕੀਤੀ ਗਈ ‘ਭਾਰਤ ਜੋੜੋ ਯਾਤਰਾ’ ਦੀ ਬੇਹੱਦ ਕਾਮਯਾਬੀ ਨੇ ਸਮੁੱਚੇ ਆਗੂਆਂ ਤੇ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਕਰ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਅਤੇ ਪੰਜਾਬ ਦੇ ਭਲੇ ਦੀ ਸੋਚ ਨੂੰ ਮੁੱਖ ਰੱਖ ਕੇ ਦੇਸ਼ ਵਾਸੀਆਂ ਨੂੰ ਜੋੜਨ ਦਾ ਉਪਰਾਲਾ ਕੀਤਾ ਹੈ ਜਦਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਬਣਾ ਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵੀ ਮਜਬੂਤ ਬਣਾਇਆ ਗਿਆ ਹੈ। ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਕੰਨਿਆਕੁਮਾਰੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਦੀ ਕਾਮਯਾਬੀ ਨੇ ਦੇਸ਼ ਦੇ ਅੰਦਰ ਇਕ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕੀਤਾ ਹੈ। ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਸਮੁੱਚੇ ਕਾਂਗਰਸੀ ਆਗੂ ਤੇ ਵਰਕਰ ਇਕ-ਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਅੱਗੇ ਵਧ ਰਹੇ ਹਨ ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਮੀਤ ਹੇਅਰ ਦਾ ਐਲਾਨ, ਪੰਜਾਬ ’ਚ ਖੋਲ੍ਹੇ ਜਾਣਗੇ 475 ਨਵੇਂ ਆਮ ਆਦਮੀ ਕਲੀਨਿਕ
ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਬਲਾਕ ਕਾਂਗਰਸ ਕਮੇਟੀ ਸਿਟੀ ਬਟਾਲਾ ਦੇ ਪ੍ਰਧਾਨ ਤੇ ਕੌਂਸਲਰ ਸੰਜੀਵ ਸ਼ਰਮਾ, ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ, ਕਾਂਗਰਸੀ ਆਗੂ ਵਿਜੈ ਕੁਮਾਰ ਬਿੱਲੂ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਪੱਪੂ ਕੰਡੀਲਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ , ਕੌਂਸਲਰ ਹਰਨੇਕ ਸਿੰਘ ਨੇਕੀ, ਕੌਂਸਲਰ ਦਵਿੰਦਰ ਸਿੰਘ, ਕੌਂਸਲਰ ਕਸਤੂਰੀ ਲਾਲ ਕਾਲਾ, ਜਰਮਨਜੀਤ ਸਿੰਘ ਬਾਜਵਾ ,ਸੁੱਖ ਛਾਪਿਆਂਵਾਲੀ, ਯੂਥ ਆਗੂ ਬਾਜਵਾ ਤੇ ਹੋਰ ਵੀ ਨੇਤਾ ਹਾਜ਼ਰ ਸਨ।
ਇਹ ਵੀ ਪੜ੍ਹੋ : ਗੋਰਾਇਆ ਪੁਲਸ ਵੱਲੋਂ ਚਾਈਨਾ ਡੋਰ ਦਾ ਦਰਜ ਕੀਤਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।