ਬਲਬੀਰ ਸਿੰਘ ਸੀਨੀਅਰ ਨੂੰ ਦਿੱਤਾ ਜਾਵੇ ਭਾਰਤ ਰਤਨ : ਅਕਾਲੀ ਦਲ ਟਕਸਾਲੀ

Tuesday, May 26, 2020 - 12:02 AM (IST)

ਬਲਬੀਰ ਸਿੰਘ ਸੀਨੀਅਰ ਨੂੰ ਦਿੱਤਾ ਜਾਵੇ ਭਾਰਤ ਰਤਨ  : ਅਕਾਲੀ ਦਲ ਟਕਸਾਲੀ

ਮੋਹਾਲੀ,(ਨਿਆਮੀਆਂ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਵੀਡੀਓ ਕਾਨਫਰੰਸ ਰਾਹੀਂ ਹੋਈ ਜਿਸ ਵਿਚ ਜਥੇਦਾਰ ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ, ਉਜਾਗਰ ਸਿੰਘ ਬਡਾਲੀ ਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਏ। ਮੀਟਿੰਗ ਵਿਚ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੋ 25 ਮਈ ਦੀ ਸਵੇਰ ਸਾਨੂੰ ਛੱਡ ਕੇ ਅਲਵਿਦਾ ਆਖ ਗਏ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਮਤਾ ਪਾਸ ਕਰਦਿਆਂ ਇਸ ਮਹਾਨ ਖਿਡਾਰੀ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ । ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਤੋਂ ਵੱਡਾ ਕੋਈ ਹਾਕੀ ਖਿਡਾਰੀ ਪੈਦਾ ਨਹੀਂ ਹੋਇਆ।


author

Bharat Thapa

Content Editor

Related News