ਭਾਰਤੀ ਜਨਤਾ ਪਾਰਟੀ ਘੱਟ ਗਿਣਤੀ ਮੋਰਚਾ ਪੰਜਾਬ ਦੇ ਪ੍ਰਧਾਨ ਦਾ ਦਿਹਾਂਤ
Thursday, Nov 07, 2019 - 12:57 PM (IST)
ਚਮਿਆਰੀ (ਸੰਧੂ) : ਭਾਰਤੀ ਜਨਤਾ ਪਾਰਟੀ ਦੇ ਘੱਟ ਗਿਣਤੀ ਮੋਰਚਾ ਪੰਜਾਬ ਦੇ ਪ੍ਰਧਾਨ ਸੈਮਸਨ ਮਸੀਹ ਬੱਬਲੂ ਦਾ ਅਚਾਨਕ ਟਰੱਕ ਤੋਂ ਹੇਠਾਂ ਡਿੱਗਣ ਕਾਰਨ ਦਿਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਸੈਮਸਨ ਬਬਲੂ ਬੀਤੀ ਰਾਤ ਦਾਣਾ ਮੰਡੀ ਚਮਿਆਰੀ 'ਚ ਟਰੱਕ 'ਤੇ ਕੋਈ ਕੰਮ ਕਰ ਰਹੇ ਸਨ ਕਿ ਅਚਾਨਕ ਟਰੱਕ ਤੋਂ ਹੇਠਾਂ ਡਿੱਗਣ ਕਾਰਨ ਉਨ੍ਹਾਂ ਦੇ ਸਿਰ 'ਚ ਸੱਟ ਲੱਗ ਗਈ ।
ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਪਹਿਲਾਂ ਅਜਨਾਲਾ ਤੇ ਫ਼ਿਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ।