ਅਸ਼ਵਨੀ ਸ਼ਰਮਾ ਦਾ ਕਾਂਗਰਸ ’ਤੇ ਤੰਜ, ‘ਚੰਨੀ’ ਨੂੰ 4 ਮਹੀਨਿਆਂ ਲਈ ਮੁੱਖ ਮੰਤਰੀ ਬਣਾਉਣ ਲਈ ਡੇਢ ਦਿਨ ਚੱਲਿਆ ‘ਤਮਾਸ਼ਾ’
Saturday, Sep 25, 2021 - 06:49 PM (IST)
ਜਲੰਧਰ (ਸੋਨੂੰ)— ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਅੱਜ ਵਰਕਰਾਂ ਨਾਲ ਮੀਟਿੰਗ ਕਰਨ ਲਈ ਜਲੰਧਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਪਸੰਦ ਨਹੀਂ ਹਨ ਸਗੋਂ ਹਾਲਾਤ ’ਚੋਂ ਪੈਦੇ ਹੋਏ ਮੁੱਖ ਮੰਤਰੀ ਹਨ। ਨਵਾਂ ਮੁੱਖ ਮੰਤਰੀ ਬਣਨ ਨੂੰ ਲੈ ਕੇ ਪੂਰਾ ਡੇਢ ਦਿਨ ਕਾਂਗਰਸ ਦਾ ਤਮਾਸ਼ਾ ਚੱਲਦਾ ਰਿਹਾ। ਉਨ੍ਹਾਂ ਕਿਹਾ ਕਿ ਸਵੇਰੇ ਵਧਾਈਆਂ ਕਿਤੇ ਦਿੱਤੀਆਂ ਗਈਆਂ, ਦੁਪਹਿਰ ਨੂੰ ਲੱਡੂ ਕਿਤੇ ਵੰਡੇ ਗਏ ਅਤੇ ਸ਼ਾਮ ਨੂੰ ਢੋਲ ਕਿਤੇ ਹੋਰ ਵਜਾ ਦਿੱਤੇ ਗਏ। ਇਸ ਤੋਂ ਕਾਂਗਰਸ ਦਾ ਲੱਚਰਤਾ ਵਾਲਾ ਰਵੱਈਆ ਵਿਖਾਈ ਦਿੱਤਾ ਹੈ।
ਇਹ ਵੀ ਪੜ੍ਹੋ : ਟਾਂਡਾ ਵਿਖੇ ਇਕੋ ਚਿਖਾ 'ਚ ਬਲੀਆਂ ਪਿਓ-ਪੁੱਤ ਤੇ ਧੀ ਦੀਆਂ ਮ੍ਰਿਤਕ ਦੇਹਾਂ, ਦਰਦਨਾਕ ਮੰਜ਼ਰ ਵੇਖ ਹਰ ਅੱਖ ਹੋਈ ਨਮ
ਹਰੀਸ਼ ਰਾਵਤ ਵੱਲੋਂ ਦਿੱਤੇ ਗਏ ਬਿਆਨ ਕਿ 2022 ਦੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ ਹੋਣਗੀਆਂ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹਰੀਸ਼ ਰਾਵਤ ਵੱਲੋਂ ਦਿੱਤੇ ਗਏ ਅਜਿਹੇ ਬਿਆਨ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸਿਰਫ਼ ਚਾਰ ਮਹੀਨਿਆਂ ਲਈ ਮੁੱਖ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਵੱਲੋਂ ਉੱਪ ਮੁੱਖ ਮੰਤਰੀ ਬਣਾਉਣ ਦੀ ਪੇਸ਼ਕਸ਼ 'ਤੇ ਸੁਨੀਲ ਜਾਖੜ ਨੇ ਦਵਾਇਆ ਇਹ ਭਰੋਸਾ
ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਤੱਕ ਪੰਜਾਬ ਦੀ ਜਨਤਾ ਨੂੰ ਸਿਰਫ਼ ਲੁੱਟਿਆ ਹੈ। ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਕਾਂਗਰਸ ਸਰਕਾਰ ਨੇ ਤਾਂ ਸਾਢੇ ਚਾਰ ਸਾਲ ਤੱਕ ਪੂਰਾ ਆਨੰਦ ਮਾਣਿਆ ਹੈ। ਪੰਜਾਬੀ ਇੰਨੇ ਭੋਲੇ ਨਹੀਂ ਹਨ, ਉਹ ਹੁਣ ਕਾਂਗਰਸੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਪੰਜਾਬੀਆਂ ਨੇ ਇਨ੍ਹਾਂ ਨੂੰ ‘ਨਮਸਤੇ’ ਕਰਨ ਦਾ ਮਨ ਬਣਾ ਲਿਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਅਟਕਲਾਂ ’ਤੇ ਅਸ਼ਵਨੀ ਸ਼ਰਮਾ ਗੱਲ ਨੂੰ ਟਾਲਦੇ ਦਿੱਸੇ।
ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।