JP ਨੱਢਾ ਦਾ ਵੱਡਾ ਬਿਆਨ, ਕਿਹਾ-ਪੰਜਾਬ ’ਚ ਆਉਣ ਵਾਲੀਆਂ ਚੋਣਾਂ ’ਚ ਖਿੜੇਗਾ ‘ਕਮਲ’

Saturday, May 14, 2022 - 07:36 PM (IST)

JP ਨੱਢਾ ਦਾ ਵੱਡਾ ਬਿਆਨ, ਕਿਹਾ-ਪੰਜਾਬ ’ਚ ਆਉਣ ਵਾਲੀਆਂ ਚੋਣਾਂ ’ਚ ਖਿੜੇਗਾ ‘ਕਮਲ’

ਲੁਧਿਆਣਾ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਅੱਜ ਲੁਧਿਆਣਾ ਦੇ ਗਲਾਡਾ ਗਰਾਊਂਡ ਵਿਚ ਵਰਕਰ ਸੰਮੇਲਨ ਨੂੰ ਸੰਬੋਧਨ ਕੀਤਾ ਗਿਆ। ਜੇ.ਪੀ. ਨੱਢਾ ਨੇ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਭਾਜਪਾ ਨੇ 73 ਸੀਟਾਂ ’ਤੇ ਵਿਧਾਨ ਸਭਾ ਚੋਣ ਲੜੀ ਸੀ, ਜਿਸ ਵਿਚ ਪਾਰਟੀ ਨੂੰ ਜਨਤਾ ਦਾ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਮਲ ਦਾ ਫੁੱਲ ਖਿੜੇਗਾ। 

ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ

ਜੇ.ਪੀ. ਨੱਢਾ ਨੇ ਕਿਹਾ ਕਿ ਦੇਸ਼ ਅੰਦਰ ਲੋਕ ਕਾਂਗਰਸ ਪਾਰਟੀ ਨੂੰ ਨਕਾਰ ਰਹੇ ਸਨ। ਪੰਜਾਬ ’ਚ ਕਾਂਗਰਸ ਨੇ 30 ਤੋਂ 35 ਸਾਲ ਤੱਕ ਰਾਜ ਕੀਤਾ ਹੈ। ਕਾਂਗਰਸ ਦੀ ਸਰਕਾਰ ਦੇ ਸਮੇਂ ਇਕ ਵੀ ਮੁੱਖ ਮੰਤਰੀ ਅਜਿਹਾ ਨਹੀਂ ਹੈ, ਜਿਸ ਨੇ ਪੰਜ ਸਾਲ ਪੂਰੇ ਕੀਤੇ ਹੋਣ। ਜੇ.ਪੀ. ਨੱਢਾ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ ਹਨ। ਉੱਤਰਾਖੰਡ ’ਚ ਜਿਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ, ਉਥੇ ਹੀ ਉੱਤਰਪ੍ਰਦੇਸ਼ ’ਚ ਕਈ ਥਾਵਾਂ ’ਤੇ ਕਾਂਗਰਸ ਦੀਆਂ ਜ਼ਮਾਨਤਾਂ ਵੀ ਜ਼ਬਤ ਹੋਈਆਂ ਹਨ। 

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਜੇ.ਪੀ. ਨੱਢਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਹਰਾ ਕੇ ਭਾਜਪਾ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਹਰ ਉਪਰਾਲਾ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕ੍ਰੇਨ-ਰੂਸ ਵਿਚਕਾਰ ਹੋਈ ਜੰਗ ’ਚ ਫਸੇ ਬਹੁਤ ਸਾਰੇ ਭਾਰਤੀ ਬੱਚਿਆਂ ਨੂੰ ਸੁਰੱਖਿਅਤ ਵਾਪਸ ਭਾਰਤ ਪਹੁੰਚਾਇਆ ਹੈ। ਦੱਸ ਦੇਈਏ ਕਿ ਇਸ ਵਰਕਰ ਸੰਮੇਲਨ ਵਿੱਚ ਉਨ੍ਹਾਂ ਨਾਲ ਦੁਸ਼ਯੰਤ ਗੌਤਮ, ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਸਿੰਘ ਬਾਜਵਾ, ਹਰਜੀਤ ਸਿੰਘ ਗਰੇਵਾਲ, ਸੁਰਜੀਤ ਕੁਮਾਰ ਜਿਆਣੀ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ


author

rajwinder kaur

Content Editor

Related News