ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤਾ ਜੈਤੋ ਦਾ ਬਾਜਾਖਾਨਾ ਚੌਂਕ ਜਾਮ
Monday, Sep 27, 2021 - 11:52 AM (IST)
ਜੈਤੋ (ਗੁਰਮੀਤਪਾਲ) - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਮੋਰਚੇ ਵੱਲੋਂ ਮਿਲੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੈਤੋ ਸਵੇਰ ਤੋਂ ਹੀ 'ਭਾਰਤ ਬੰਦ' ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਜਾਖਾਨਾ ਚੌਂਕ ਜੈਤੋ ਜਾਮ ਕਰ ਦਿੱਤਾ ਗੁਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ
ਇੱਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਆਗੂ ਨੱਥਾ ਸਿੰਘ ਬਰਾੜ ਰੋੜੀਕਪੂਰਾ, ਬਲਾਕ ਆਗੂ ਅਰਸ਼ਦੀਪ ਸਿੰਘ ਰੋਮਾਣਾ ਅਜੀਤ ਸਿੰਘ, ਚਰਨਜੀਤ ਸਿੰਘ ਰਣ ਸਿੰਘ ਵਾਲਾ, ਬਲਜੀਤ ਸਿੰਘ ਢੈਪਈ, ਜਗਜੀਤ ਸਿੰਘ ਬਰਾੜ ਜੈਤੋ, ਛਿੰਦਾ ਸਿੰਘ ਦਲ ਸਿੰਘ ਵਾਲਾ, ਗੁਰਪਿੰਦਰ ਸਿੰਘ, ਸਤਪਾਲ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਦਾ ਇਕੱਠ ਹਾਜ਼ਰ ਹੋ ਰਿਹਾ ਸੀ। ਵੱਖ ਵੱਖ ਪਿੰਡਾਂ ਤੋਂ ਕਿਸਾਨ ਆਪਣੇ ਟ੍ਰੈਕਟਰ-ਟ੍ਰਾਲੀਆਂ ’ਤੇ ਧਰਨੇ ’ਤੇ ਪਹੁੰਚ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ