ਭਾਰਤੀ ਕਿਸਾਨ ਯੂਨੀਅਨ ਉਗਰਾਹਾ ਨੇ ਜ਼ਿਲਾ ਪੱਧਰੀ ਮੀਟਿੰਗ ਕੀਤੀ

11/23/2017 5:14:52 PM

ਬੁਢਲਾਡਾ (ਮਨਚੰਦਾ) - ਸਥਾਨਕ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਇਕ ਮੀਟਿੰਗ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੁਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੁਲਾਰਿਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਮੰਗਾ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਾਰਿਆ ਦੀ ਨੀਤੀ ਅਪਣਾਈ ਹੋਈ ਹੈ ਜੋ ਕਿਸਾਨ ਜਥੇਬੰਦੀਆਂ ਹੁਣ ਸਹਿਣ ਨਹੀਂ ਕਰਨਗੀਆਂ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨੀ ਮੰਗਾ ਨੂੰ ਲੈ ਕੇ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਸੂਬੇ ਅੰਦਰ 13 ਦਸੰਬਰ ਨੂੰ ਲਗਾਤਾਰ ਡਿਪਟੀ ਕਮਿਸ਼ਨਰਾ ਦੇ ਦਫਤਰਾਂ ਅੱਗੇ ਧਰਨਿਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਜਾਵੇਗਾ। ਜੇਠੁਕੇ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ ਸਗੋਂ ਸੂਬੇ ਅੰਦਰ ਲਗਾਤਾਰ ਬੇਰੁਜ਼ਗਾਰੀ 'ਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ 'ਚ ਸੱਤਾ 'ਤੇ ਕਾਬਜ਼ ਮੋਦੀ ਸਰਕਾਰ ਆਏ ਦਿਨ ਕਿਸਾਨਾਂ ਉਪਰ ਆਰਥਿਕ ਤੇ ਨਵੇਂ ਨਵੇਂ ਟੈਕਸ ਲਗਾਕੇ ਵੱਡੇ ਕਾਰਪੋਰੇਟਰ ਘਰਾਣਿਆ ਨੂੰ ਖੁਸ਼ ਕਰਨ 'ਤੇ ਲੱਗੀ ਹੋਈ ਹੈ। ਉਨ੍ਹਾਂ ਐਲਾਨ ਕੀਤਾ ਕਿ 13 ਦਸਬੰਰ ਨੂੰ ਸ਼ੁਰੂ ਹੋਣ ਵਾਲੇ ਲੜੀਵਾਰ ਧਰਨਿਆਂ 'ਚ ਕਿਸਾਨ ਮਜ਼ਦੂਰ ਆਪਣੇ ਪਰਿਵਾਰ ਸਮੇਤ ਕੈਪਟਨ ਸਰਕਾਰ ਖਿਲਾਫ ਪੂਰੀ ਤਰ੍ਹਾਂ ਡਟਣ ਲਈ ਤਿਆਰ ਬੈਠੇ ਹਨ। ਇਸ ਮੌਕੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰ, ਇੰਦਰਜੀਤ ਸਿੰਘ ਝੱਬਰ, ਜਗਦੇਵ ਸਿੰਘ ਭੈਣੀਬਾਘਾ, ਸਾਧੂ ਸਿੰਘ ਅਲੀਸ਼ੇਰ, ਬੁਧ ਸਿੰਘ ਜਟਾਣਾ ਆਇ ਨੇ ਵੀ ਸੰਬੋਧਨ ਕੀਤਾ।  


Related News