ਸੰਸਦ ਦੇ ਘਿਰਾਓ ਸਬੰਧੀ ਭਾਕਿਯੂ ਨੇ ਕੀਤੀ ਜ਼ਿਲਾ ਪੱਧਰੀ ਰੈਲੀ

02/17/2018 12:04:13 PM

ਭਵਾਨੀਗੜ (ਵਿਕਾਸ) — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 23 ਫਰਵਰੀ ਨੂੰ ਦਿੱਲੀ ਵਿੱਖੇ ਕੀਤੇ ਜਾ ਰਹੇ ਸੰਸਦ ਭਵਨ ਦੇ ਘਰਾਓ ਦੀ ਤਿਆਰੀ ਸਬੰਧੀ ਪਿੰਡ ਕਾਕੜਾ ਵਿਖੇ ਜ਼ਿਲਾ ਪੱਧਰੀ ਇਕੱਤਰਤਾ ਕੀਤੀ ਗਈ, ਜਿਸ 'ਚ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ । ਇਸ ਮੌਕੇ ਡੱਲੇਵਾਲ ਨੇ ਕੇਂਦਰ ਸਰਕਾਰ ਤੋਂ ਸੁਆਮੀ ਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਤੇ ਕਿਸਾਨਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ । ਉਨ੍ਹਾਂ ਪੰਜਾਬ ਸਰਕਾਰ ਤੇ ਵਰਦਿਆਂ ਕਿਹਾ ਕਿ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਕਿਸਾਨਾਂ ਦੀਆਂ ਮੋਟਰਾਂ ਤੇ ਬਿਜਲੀ ਮੀਟਰ ਲਾ ਕੇ ਕਿਸਾਨ ਵਰਗ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾ ਸਕਦਾ । ਇਸ ਮੌਕੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਕਿਹਾ ਕਿ ਕਿਸਾਨਾ 'ਚ ਸੰਸਦ ਦੇ 6 ਘਿਰਾਓ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਤਹਿਤ ਯੂਨੀਅਨ ਆਗੂ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਘਿਰਾਓ 'ਚ ਸ਼ਾਮਲ ਹੋਣ ਲਈ ਲਾਮਬੰਦ ਕਰ ਰਹੇ ਹਨ। 
ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ। ਮੀਟਿੰਗ 'ਚ ਯੂਨੀਅਨ ਦੇ ਸੂਬਾ ਸਕੱਤਰ ਬੋਘ ਸਿੰਘ ਮਾਨਸਾ,ਬਖਸ਼ੀਸ ਸਿੰਘ ਬਾਲਦ,ਜਸਵੀਰ ਨੰਦਗੜ, ਬਾਰਾ ਸਿੰਘ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾ ਨੇ ਸ਼ਮੂਲੀਅਤ ਕੀਤੀ।