ਕਾਂਗਰਸ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ''ਤੇ ਫੇਰਿਆ ਪਾਣੀ
Tuesday, Mar 20, 2018 - 01:46 PM (IST)

ਬਾਘਾਪੁਰਾਣਾ (ਰਾਕੇਸ਼)-ਭਾਰਤੀ ਕਿਸਾਨ ਯੂਨੀਅਨ (ਰਜਿ.) ਕਾਦੀਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਮਸਤਾਨ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਬਲਵਿੰਦਰ ਸਿੰਘ ਮਾਣੂੰਕੇ ਤੇ ਕਾਲੇਕੇ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦਾ ਭਾਅ ਡੇਢ ਗੁਣਾ ਕਰਨ ਦਾ ਵਾਅਦਾ ਕੀਤਾ ਹੈ, ਜੇਕਰ ਮੋਦੀ ਸਰਕਾਰ ਸੱਚਮੁੱਚ ਫਸਲਾਂ ਦੇ ਭਾਅ 'ਚ ਵਾਧਾ ਕਰਨਾ ਚਾਹੁੰਦੀ ਹੈ ਤਾਂ ਠੀਕ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਸ ਨੂੰ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ 'ਚ ਇਸ ਦਾ ਨਤੀਜਾ ਭੁਗਤਣਾ ਪਵੇਗਾ, ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਜੋ ਲੋਕਾਂ ਨੂੰ ਆਸ ਸੀ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ। ਕਾਲੇਕੇ ਨੇ ਕਿਹਾ ਕਿ ਕਣਕ ਦੇ ਨਦੀਨ ਵਾਸਤੇ, ਜੋ ਦਵਾਈ ਆਈ ਸੀ ਉਹ ਸਾਰੀ ਹੀ ਮਾੜੀ ਹੈ, ਜਿਸ ਦੀ ਕਿਸਾਨਾਂ ਨੇ ਤਿੰਨ-ਤਿੰਨ ਵਾਰ ਕਣਕ 'ਤੇ ਸਪਰੇਅ ਕੀਤੀ ਪਰ ਗੁੱਲੀ-ਡੰਡਾ ਫਿਰ ਵੀ ਨਹੀਂ ਮਰਿਆ ਤੇ ਨਾ ਹੀ ਖੇਤੀਬਾੜੀ ਵਾਲੇ ਮੁਲਾਜ਼ਮਾਂ ਨੇ ਇਸ ਦੀ ਜਾਂਚ ਕੀਤੀ। ਇਸ ਮੌਕੇ ਕੇਵਲ ਸਿੰਘ ਕਲੇਰ, ਭੁਪਿੰਦਰ ਸਿੰਘ, ਤ੍ਰਿਲੋਚਨ ਸਿੰਘ, ਮੋਹਨ ਸਿੰਘ, ਨਿਰਭੈ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਆਗੂ ਹਾਜ਼ਰ ਸਨ।