ਭਾਰਤੀ ਕਿਸਾਨ ਯੂਨੀਅਨ ਕਾਦੀਆ ਗਰੁੱਪ ਵੱਲੋਂ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਰੈਲੀ

08/29/2018 1:37:23 PM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਵੱਲੋਂ 17 ਸਤੰਬਰ ਨੂੰ ਕਿਸਾਨ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਲਈ ਜਥੇਬੰਦੀ ਦੇ ਆਗੂਆਂ ਨੇ ਇਕ ਮੀਟਿੰਗ ਕੀਤੀ। ਇਸ ਮੀਟਿੰਗ 'ਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਤੇ ਸੂਬਾ ਕਮੇਟੀ ਦੇ ਕਈ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। 
ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਮੀਤ ਸਿੰਘ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੀ ਰੈਲੀ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਆੜ੍ਹਤੀਆਂ ਲਈ ਜੋ ਮਨੀ ਲਾਡਰਿੰਗ ਕਾਨੂੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਸ਼ਲਾਘਾਯੋਗ ਉਦਮ ਹੈ। ਕਿਉਂਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਰਜਿਸਟਰ ਫਾਰਮਾ ਵੱਲੋਂ ਅਤੇ ਸਰਕਾਰ ਦੀ ਲਿਸਟ ਅਨੁਸਾਰ ਕਰਜ਼ਾ ਦੇਣ ਨਾਲ ਕਿਸਾਨਾਂ 'ਚ ਖੁਦਕਸ਼ੀਆ ਕਰਨ ਦਾ ਰੁਝਾਨ ਘੱਟ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਕਾਨੂੰਨ ਸਖਤੀ ਨਾਲ ਲਾਗੂ ਕਰੇ। ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਮੰਡੀਆਂ 'ਚ ਕੰਪਿਊਟਰ ਕੰਡੇ ਲਾਉਣ ਦੇ ਫੈਸਲਾ ਦਾ ਵੀ ਸਵਾਗਤ ਕੀਤਾ। 
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਖੇਤੀ ਵਰਤੋਂ 'ਚ ਆਉਣ ਵਾਲੇ ਨਹਿਰੀ ਪਾਣੀ ਦਾ ਮਾਮਲਾ ਨਹੀਂ ਦੇਣਗੇ। ਸਰਕਾਰ ਵੱਲੋਂ ਜੋ ਮਾਮਲਾ ਲਾਉਣ ਬਾਰੇ ਕਿਹਾ ਜਾ ਰਿਹਾ ਹੈ, ਉਸ ਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਬੂਟਾ ਸਿੰਘ ਚਿਮਨੇਵਾਲਾ, ਕੁਲਦੀਪ ਸਿੰਘ ਚੱਕ ਭਾਈ ਨੌ ਮਾਨਸਾ, ਵੀਰਪਾਲ ਸਿੰਘ ਘੁਗਰਾਣਾ, ਗੁਲਜਾਰ ਸਿੰਘ ਘੱਲਕਲਾਂ ਆਦਿ ਆਗੂ ਮੌਜੂਦ ਸਨ।