ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ''ਚ ਬਗਾਵਤ, ਸੈਂਕੜੇ ਆਗੂਆਂ ਨੇ ਦਿੱਤੇ ਅਸਤੀਫ਼ੇ

10/07/2020 8:28:58 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਸਮੇਤ ਸੈਂਕੜਿਆਂ ਨੇ ਕਿਸਾਨ ਜਥੇਬੰਦੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਵੱਖਰੇ ਤੌਰ 'ਤੇ ਕਿਸਾਨਾਂ ਲਈ ਕੰਮ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਅਤੇ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਕਿਹਾ ਕੀ ਪੰਜਾਬ ਦੀਆਂ ਤੀਹ ਕਿਸਾਨ ਜਥੇਬੰਦੀਆਂ ਨੂੰ ਬਿਨਾਂ ਭਰੋਸੇ 'ਚ ਲਿਆਂ ਖੇਤੀਬਾੜੀ ਬਿੱਲ ਖ਼ਿਲਾਫ਼ ਸੁਪਰੀਮ ਕੋਰਟ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਲੱਖੋਵਾਲ ਨੇ ਰਿੱਟ ਦਾਇਰ ਕਰ ਦਿੱਤੀ ਹੈ, ਇਹ ਰਿੱਟ ਦਾਇਰ ਕਰਕੇ ਉਨ੍ਹਾਂ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ 'ਤੇ ਕੈਪਟਨ ਦਾ ਵੱਡਾ ਬਿਆਨ

ਇਹ ਰਿੱਟ ਦਾਖ਼ਲ ਕਰਕੇ ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਕਿਸਾਨ ਯੂਨੀਅਨ ਲੱਖੋਵਾਲ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਬਰਨਾਲਾ ਦਾ ਗਠਨ ਕੀਤਾ ਗਿਆ ਹੈ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਨਾਲ ਇਸ ਬਿੱਲ ਦੇ ਡੱਟੇ ਰਹਿਣ ਅੱਗੇ ਤੋਂ ਸਾਡਾ ਕਿਸਾਨ ਯੂਨੀਅਨ ਲੱਖੋਵਾਲ ਨਾਲ ਕੋਈ ਲੈਣਾ ਦੇਣਾ ਨਹੀਂ ਅਤੇ ਨਾ ਹੀ ਉਨ੍ਹਾਂ ਨਾਲ ਇਸੇ ਗੱਲ ਲਈ ਨਾਤਾ ਰੱਖਿਆ ਜਾਵੇਗਾ। 

ਇਹ ਵੀ ਪੜ੍ਹੋ :  ਵੱਡੀ ਖ਼ਬਰ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਖੇਤੀ ਕਾਨੂੰਨਾਂ ਖ਼ਿਲਾਫ਼ ਐੱਸ. ਸੀ. 'ਚ ਪਾਈ ਪਟੀਸ਼ਨ ਲਵੇਗਾ ਵਾਪਸ

ਇਸ ਮੌਕੇ ਤੇ ਮਹਿੰਦਰ ਸਿੰਘ ਵੜੈਚ ਮੀਤ ਪ੍ਰਧਾਨ ਪੰਜਾਬ ਸਿਕੰਦਰ ਸਿੰਘ ਸਰਪੰਚ ਬਲਵਿੰਦਰ ਸਿੰਘ ਦੁੱਗਲ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਰਾਜਗੜ੍ਹ ਜਸਮੇਲ ਸਿੰਘ ਕਾਲੇਕੇ ਗੁਰਨਾਮ ਸਿੰਘ ਠੀਕਰੀਵਾਲ ਡਾਕਟਰ ਜਰਨੈਲ ਸਿੰਘ ਸਹੌਰ ਭੁਪਿੰਦਰ ਸਿੰਘ ਬਿੱਟੂ ਬਲਾਕ ਪ੍ਰਧਾਨ ਬਰਨਾਲਾ ਜਸਵਿੰਦਰ ਸਿੰਘ ਸੁਖਪੁਰਾ ਬਲਾਕ ਪ੍ਰਧਾਨ ਸੈਨਾ ਗੁਰਧਿਆਨ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲਾਂ ਆਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ :  ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਨੂੰ ਝਟਕਾ, ਗੱਲਬਾਤ ਦੇ ਸੱਦੇ ਨੂੰ ਕੀਤਾ ਰੱਦ


Gurminder Singh

Content Editor

Related News