ਖੰਨਾ ਵਿਚ ਲੱਗੇ ਸੀ. ਐੱਮ. ਦੇ ਪੋਸਟਰਾਂ ਦਾ ਬਲਬੀਰ ਸਿੰਘ ਰਾਜੇਵਾਲ ਤੋਂ ਜਾਣੋ ਅਸਲ ਸੱਚ

Thursday, Aug 12, 2021 - 04:43 PM (IST)

ਸਮਰਾਲਾ (ਗਰਗ)- ਬੀਤੇ ਦਿਨੀਂ ਖੰਨਾ ਵਿਚ ਲਗਾਏ ਮੁੱਖ ਮੰਤਰੀ ਪੋਸਟਰਾਂ ਦਾ ਬਲਬੀਰ ਸਿੰਘ ਰਾਜੇਵਾਲ ਨੇ ਖੰਡਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਮਰਾਲਾ ਵਿਖੇ ਬਾਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਵਿਖੇ ਬੋਲਦਿਆਂ ਕਿਹਾ ਕਿ ਖੰਨਾ ਵਿਚ ਸੀ.ਐੱਮ. ਦੇ ਲੱਗੇ ਪੋਸਟਰ ਭਾਜਪਾ ਦੇ ਆਈ. ਟੀ. ਸੈੱਲ ਦੀ ਸਾਜਿਸ਼ ਸੀ। ਇਸ ਦੇ ਇਲਾਵਾ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਬੋਲਦੇ ਰਾਜੇਵਾਲ ਨੇ ਕਿਹਾ ਕਿ ਜੇਕਰ ਇਹ ਨਵੇਂ ਤਿੰਨ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਪੂਰਾ ਦੇਸ਼ ਅਤੇ ਸਾਰੇ ਹੀ ਵਰਗ ਇਸ ਤੋਂ ਬੁਰੀ ਤਰਾਂ ਪ੍ਰਭਾਵਿਤ ਹੋਣਗੇ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਮਿਲਿਆ ਲਾਵਾਰਿਸ ਬੈਗ, ਪੁਲਸ ਨੂੰ ਪਈਆਂ ਭਾਜੜਾਂ

PunjabKesari

ਉਨ੍ਹਾਂ ਆਖਿਆ ਕਿ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਹੀ ਵਰਗਾਂ ਦੀ ਇਕ ਰਾਏ ਹੈ ਅਤੇ ਕੋਈ ਵੀ ਵਰਗ ਇਨਾਂ ਕਾਨੂੰਨਾਂ ਨੂੰ ਨਹੀਂ ਚਾਹੁੰਦਾ ਫਿਰ ਵੀ ਮੋਦੀ ਸਰਕਾਰ ਕਾਨੂੰਨ ਲਾਗੂ ਕਰਨ ਲਈ ਬਜ਼ਿੱਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸੂਬੇ ਦੀਆਂ ਸਾਰੀਆਂ ਹੀ ਬਾਰ ਐਸੋਸੀਏਸ਼ਨਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡੱਟ ਕੇ ਕਿਸਾਨਾਂ ਨਾਲ ਪਹਿਲੇ ਦਿਨ ਤੋਂ ਹੀ ਖੜ੍ਹੀਆਂ ਹਨ ਅਤੇ ਇਥੋਂ ਤੱਕ ਕਿ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ। 

PunjabKesari

ਰਾਜੇਵਾਲ ਨੇ ਆਖਿਆ ਕਿ ਦਿੱਲੀ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਹਰ ਦੇਸ਼ ਵਾਸੀ ਸਮਰਥਨ ਅਤੇ ਸਹਿਯੋਗ ਦਿੰਦਾ ਹੋਇਆ ਖੇਤੀ ਕਾਨੂੰਨ ਰੱਦ ਕਰਨ ਦੀ ਹਮਾਇਤ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸਮਰਾਲਾ ਬਾਰ ਐਸੋਸੀਏਸ਼ਨ ਨੇ ਰਾਜੇਵਾਲ ਦਾ ਸਨਮਾਨ ਕਰਦੇ ਹੋਏ ਐਲਾਨ ਕੀਤਾ ਕਿ ਸਮਰਾਲੇ ਦਾ ਸਮੂਹ ਵਕੀਲ ਭਾਈਚਾਰਾ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ਹੈ ਅਤੇ ਅੰਦੋਲਨ ਦੀ ਜਿੱਤ ਤੱਕ ਕਿਸਾਨਾਂ ਦੇ ਨਾਲ ਖੜ੍ਹਾ ਰਹੇਗਾ।

ਇਹ ਵੀ ਪੜ੍ਹੋ: ਜਲੰਧਰ ਦੇ ਕੰਪਨੀ ਬਾਗ ਨੇੜੇ ਜਿਊਲਰ ਦੀ ਦੁਕਾਨ ਦੇ ਬਾਹਰ ਚੱਲੀ ਗੋਲ਼ੀ, ਸਹਿਮੇ ਲੋਕ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖੰਨਾ 'ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਹੱਕ 'ਚ ਪੋਸਟਰ ਲਾਏ ਗਏ ਸਨ, ਜਿਨ੍ਹਾਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਸੀ। ਇਨ੍ਹਾਂ ਪੋਸਟਰਾਂ 'ਚ ਲਿਖਿਆ ਗਿਆ ਸੀ ਕਿ ਕੀ ਤੁਸੀਂ ਬਲਬੀਰ ਸਿੰਘ ਰਾਜੇਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹੋ। ਦੱਸਣਯੋਗ ਹੈ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹੋਏ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਸਦ ਦੇ ਇਜਲਾਸ ਦੌਰਾਨ ਚੁੱਕਣ ਲਈ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਗਈ ਸੀ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨੇਸ਼ਨ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਨਵੇਂ ਹੁਕਮ ਜਾਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News