ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਪ੍ਰਦਰਸ਼ਨ

01/09/2018 12:27:53 AM

ਮੋਗਾ, (ਪਵਨ ਗਰੋਵਰ, ਗੋਪੀ ਰਾਊਕੇ)- ਪਿੰਡ ਚੂਹੜਚੱਕ ਵਿਖੇ ਡੇਰਾ ਝਿੜੀ ਸਾਹਿਬ ਦੀ 32 ਏਕੜ ਜ਼ਮੀਨ 'ਤੇ ਲੱਗੀ ਦਫਾ 146 ਤੋੜਨ ਦੀ ਮੰਗ ਨੂੰ ਲੈ ਕੇ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਜ਼ਿਲਾ ਪ੍ਰਧਾਨ ਟਹਿਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਫ਼ਾ 146 ਲਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਵਿੱਢਿਆ ਜਨਤਕ ਸੰਘਰਸ਼ ਭਵਿੱਖ 'ਚ ਵੀ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਹੀ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇ ਕੇ ਜ਼ਮੀਨ 'ਤੇ ਲਾਈ ਧਾਰਾ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਭਾਗ ਸਿੰਘ ਚੂਹੜਚੱਕ, ਬਿੱਕਰ ਸਿੰਘ ਚੂਹੜਚੱਕ, ਪ੍ਰਗਟ ਸਿੰਘ, ਬਲਤੇਜ ਸਿੰਘ ਬਲਾਕ ਪ੍ਰਧਾਨ ਬਾਘਾਪੁਰਾਣਾ, ਸੁਰਜੀਤ ਸਿੰਘ ਚੂਹੜਚੱਕ ਤੇ ਨਛੱਤਰ ਸਿੰਘ ਹਾਜ਼ਰ ਸਨ।