ਭਰਤਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਰੋਕ
Sunday, Jan 26, 2025 - 01:29 PM (IST)
ਪਟਿਆਲਾ (ਰਾਜੇਸ਼ ਪੰਜੌਲਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਕਰੀਬੀ ਅਤੇ ਉਨ੍ਹਾਂ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਨੇ ਬਹੁਤ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਚਹਿਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 2 ਅਗਸਤ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ
ਇਸ ਸਬੰਧੀ ਹਾਈਕੋਰਟ ਨੇ ਪਹਿਲਾਂ ਹੀ ਚਹਿਲ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਈ ਸੀ ਪਰ ਹੋਈ ਕੋਰਟ ਵਲੋਂ ਆਪਣੀ ਰੋਕ ਹਟਾ ਲਈ ਗਈ ਸੀ, ਜਿਸ ਤੋਂ ਬਾਅਦ ਚਾਹਲ ਸੁਪਰੀਮ ਕੋਰਟ ਚਲੇ ਗਏ ਸਨ ਅਤੇ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਚਹਿਲ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਲਾ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੱਕੀ ਰਾਹਤ ਦਿੰਦੇ ਹੋਏ ਇਸ ਮਾਮਲੇ ਵਿਚ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8