''ਭਾਜਪਾ'' ਨੇ ਵਿਧਾਨ ਸਭਾ ਚੋਣਾਂ ਲਈ ਖਿੱਚੀ ਤਿਆਰੀ, ਕੀਤੀਆਂ ਨਵੀਆਂ ਨਿਯੁਕਤੀਆਂ
Thursday, Oct 29, 2020 - 02:05 PM (IST)
ਲੁਧਿਆਣਾ (ਨਰਿੰਦਰ) : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਦੀ ਸੂਬੇ ਦੀ ਸਿਆਸਤ 'ਚ ਸਰਗਰਮੀ ਸ਼ੁਰੂ ਹੋ ਗਈ ਹੈ ਅਤੇ ਪਾਰਟੀ ਦੇ ਵਿਸਥਾਰ ਸਬੰਧੀ ਕਈ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੈਦਾਨ 'ਚ ਉਤਰਨ ਦੀ ਪੂਰੀ ਤਿਆਰੀ ਖਿੱਚ ਲਈ ਗਈ ਹੈ, ਜਿਸ ਦੇ ਤਹਿਤ ਪਾਰਟੀ ਦੇ ਵਿਸਥਾਰ ਲਈ ਨਵੀਆਂ ਨਿਯੁਕਤੀਆਂ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, 'ਕਿਸਾਨਾਂ ਤੋਂ ਜਲਦ ਖਾਲੀ ਕਰਵਾਓ ਰੇਲਵੇ ਟਰੈਕ'
ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ, ਜਿਸ 'ਚ 70 ਦੇ ਕਰੀਬ ਪਰਿਵਾਰ ਭਾਜਪਾ 'ਚ ਸ਼ਾਮਲ ਹੋਏ, ਜਿਨ੍ਹਾਂ ਦਾ ਪਾਰਟੀ ਵਰਕਰਾਂ ਵੱਲੋਂ ਤਹਿ ਦਿਲੋਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਭਾਜਪਾ ਵੱਲੋਂ ਸੂਬਾ ਪੱਧਰੀ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਬਾਕੀਆਂ ਪਾਰਟੀ ਵੱਲੋਂ ਸਿੱਖ ਕੌਮ ਨੂੰ ਸਿਰਫ ਇੱਕ ਵੋਟ ਬੈਂਕ ਵਜੋਂ ਵਰਤਿਆ ਗਿਆ ਹੈ, ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ, 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਵੀ ਭਾਜਪਾ ਵੱਲੋਂ ਵੀ ਦਿਵਾਈ ਗਈ ਸੀ।
ਇਹ ਵੀ ਪੜ੍ਹੋ : ਕੇਂਦਰ ਵੱਲੋਂ RDF ਦਾ ਪੈਸਾ ਨਾ ਦੇਣ 'ਤੇ ਪੰਜਾਬ ਦੀ ਸਿਆਸਤ ਗਰਮਾਈ, ਕੈਪਟਨ ਨੇ ਸੱਦੀ ਮੀਟਿੰਗ
ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਅਤੇ ਪੋਸਟ ਮੈਟ੍ਰਿਕ ਵਜ਼ੀਫਾ ਘਪਲਾ ਮਾਮਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।