ਅਸ਼ਵਨੀ ਸ਼ਰਮਾ ਦਾ ਵੱਡਾ ਐਲਾਨ, 'ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣਾਂ ਲੜੇਗੀ ਭਾਜਪਾ'

Tuesday, Dec 14, 2021 - 01:00 PM (IST)

ਲੁਧਿਆਣਾ : ਲੁਧਿਆਣਾ 'ਚ ਭਾਰਤੀ ਜਨਤਾ ਪਾਰਟੀ ਦਾ ਵੱਡਾ ਸਮਾਗਮ ਚੱਲ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਸੂਬੇ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਪੰਜਾਬ 'ਚ ਪੂਰੀਆਂ 117 ਸੀਟਾਂ 'ਤੇ ਚੋਣਾਂ ਲੜਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਨੇ ਗਠਜੋੜ ਕੀਤਾ ਸੀ ਤਾਂ ਉਸ ਸਮੇਂ ਪੰਜਾਬ ਦੇ ਹਾਲਾਤ ਕੁੱਝ ਹੋਰ ਸਨ ਅਤੇ ਪੰਜਾਬ ਅੱਤਵਾਦ ਦੇ ਦੌਰ 'ਚੋਂ ਨਿਕਲਿਆ ਸੀ।

ਇਹ ਵੀ ਪੜ੍ਹੋ : ਚੰਨੀ ਸਰਕਾਰ ਦੇ 4 ਮੰਤਰੀਆਂ ਬਾਰੇ 'ਆਮ ਆਦਮੀ ਪਾਰਟੀ' ਦਾ ਵੱਡਾ ਖ਼ੁਲਾਸਾ, ਜਾਣੋ ਕੀ ਕਿਹਾ

ਉਨ੍ਹਾਂ ਕਿਹਾ ਕਿ ਪੰਜਾਬ 'ਚ ਸ਼ਾਂਤੀ ਬਣਾਈ ਰੱਖਣ ਲਈ ਪਾਰਟੀ 23 ਸੀਟਾਂ 'ਤੇ ਲੜਦੀ ਰਹੀ। ਉੁਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਚਾਹੁੰਦੀ ਹੈ ਕਿ ਸੂਬੇ 'ਚ ਭਾਰਤੀ ਜਨਤਾ ਪਾਰਟੀ ਦਾ ਰਾਜ ਹੋਵੇ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਨ੍ਹਾਂ ਵਾਅਦਿਆਂ ਕਰਕੇ ਕਾਂਗਰਸ ਨੇ ਸੱਤਾ ਹਾਸਲ ਕੀਤੀ ਸੀ, ਕੀ ਉਹ ਵਾਅਦੇ ਪੂਰੇ ਹੋਏ? ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਸਿਰਫ ਧੋਖਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ ਲਈ 'ਭਾਜਪਾ' ਨੇ ਝੋਕੀ ਪੂਰੀ ਤਾਕਤ, ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਖੁੱਲ੍ਹ ਕੇ ਠੋਕੇਗੀ ਤਾਲ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਗਰੀਬ ਕਲਿਆਣ ਯੋਜਨਾ ਤਹਿਤ ਜਿਹੜਾ ਅੰਨ ਪੰਜਾਬ ਦੇ ਗਰੀਬ ਲੋਕਾਂ ਨੂੰ ਭੇਜਿਆ ਗਿਆ ਸੀ, ਉਹ ਵਿਧਾਇਕਾਂ ਦੇ ਗੋਦਾਮਾਂ ਤੋਂ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪਤਾ ਹੈ ਕਿ ਸਿਰਫ ਭਾਰਤੀ ਜਨਤਾ ਪਾਰਟੀ ਹੀ ਲੋਕਾਂ ਨੂੰ ਹਰ ਮਸਲੇ 'ਤੇ ਇਨਸਾਫ਼ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੀ ਹਿਤੈਸ਼ੀ ਸੀ ਅਤੇ ਹਮੇਸ਼ਾ ਹਿਤੈਸ਼ੀ ਹੀ ਰਹੇਗੀ।

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਦਾ ਵੱਡਾ ਐਲਾਨ, 'ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣਾਂ ਲੜੇਗੀ ਭਾਜਪਾ'

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਪੰਜਾਬ ਦੀ ਜਨਤਾ ਨੂੰ ਪੈਰਾਂ 'ਤੇ ਖੜ੍ਹਾ ਕਰਕੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਜ ਦੇ ਹਰ ਹਿੱਸੇ ਨੂੰ ਉਹਦਾ ਬਣਦਾ ਹੱਕ ਨਹੀਂ ਮਿਲੇਗਾ, ਉਦੋਂ ਤੱਕ ਤਰੱਕੀ ਨਹੀਂ ਹੋ ਸਕਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਸਭ ਨੂੰ ਨਾਲ ਲੈ ਕੇ ਇਕ ਨਵਾਂ ਪੰਜਾਬ ਬਣਾਉਣ ਲਈ ਨਿਕਲੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News