ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਹਾਰ ਦੇ ਮੰਥਨ ਨੂੰ ਲੈ ਕੇ ਪਿੱਛੜੀ ਭਾਜਪਾ

Sunday, Jun 16, 2024 - 09:59 AM (IST)

ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਹਾਰ ਦੇ ਮੰਥਨ ਨੂੰ ਲੈ ਕੇ ਪਿੱਛੜੀ ਭਾਜਪਾ

ਲੁਧਿਆਣਾ (ਹਿਤੇਸ਼) : ਕੇਂਦਰ ’ਚ ਲਗਾਤਾਰ ਤੀਜੀ ਵਾਰ ਮੋਦੀ ਸਰਕਾਰ ਬਣਨ ਦੇ ਜਸ਼ਨ ਮਨਾ ਰਹੀ ਭਾਜਪਾ ’ਚ ਲੋਕ ਸਭਾ ਚੋਣਾਂ ਦੌਰਾਨ ਮਿਲੀ ਹਾਰ ਦੇ ਮੰਥਨ ਨੂੰ ਲੈ ਕੇ ਬਾਕੀ ਪਾਰਟੀਆਂ ਦੇ ਮੁਕਾਬਲੇ ਪਿੱਛੜ ਗਈ ਹੈ। ਜੇਕਰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਨਤੀਜਿਆਂ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਸਭ ਤੋਂ ਜ਼ਿਆਦਾ 7 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਨੇਤਾ ਵਿਪੱਖ ਪ੍ਰਤਾਪ ਬਾਜਵਾ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਨੇਤਾ ਵਿਪੱਖ ਪ੍ਰਤਾਪ ਬਾਜਵਾ ਵੱਲੋਂ ਜਿੱਤ ਲਈ ਧੰਨਵਾਦ ਕਰਨ ਤੋਂ ਇਲਾਵਾ ਹਾਰ ਨੂੰ ਲੈ ਕੇ ਮੰਥਨ ਕਰਨ ਦੇ ਨਾਮ ’ਤੇ ਹਲਕਾ ਵਾਈਸ ਵਰਕਸ ਮੀਟਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਹੁਰੇ ਘਰ ਰਹਿੰਦੀ ਧੀ ਨੂੰ ਜ਼ਬਰਨ ਨਾਲ ਲੈ ਗਏ ਪੇਕੇ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ, ਪੜ੍ਹੋ ਪੂਰਾ ਮਾਮਲਾ

ਇਸੇ ਤਰ੍ਹਾਂ ਲੋਕ ਸਭਾ ਚੋਣ ਦੌਰਾਨ 3 ਸੀਟਾਂ ’ਤੇ ਜਿੱਤ ਹਾਸਲ ਕਰਨ ਵਾਲੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਨਰਲ ਸਕੱਤਰ ਸੰਦੀਪ ਪਾਠਕ ਵੱਲੋਂ ਇਕ ਤੋਂ ਬਾਅਦ ਇਕ ਸਾਰੇ ਉਮੀਦਵਾਰਾਂ ਨਾਲ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਚੇਅਰਮੈਨਾਂ ਦੀ ਮੀਟਿੰਗ ਬੁਲਾ ਕੇ ਫੀਡਬੈਕ ਹਾਸਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਰਫ ਬਠਿੰਡਾ ਦੀ ਇਕ ਸੀਟ ’ਤੇ ਜਿੱਤ ਦਰਜ ਕਰਨ ਦੇ ਮੁਕਾਬਲੇ 10 ਸੀਟਾਂ ’ਤੇ ਜ਼ਮਾਨਤ ਜ਼ਬਤ ਹੋਣ ਨੂੰ ਲੈ ਕੇ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰ ਰਹੇ ਸੁਖਬੀਰ ਬਾਦਲ ਵੱਲੋਂ ਵੀ ਵੀਰਵਾਰ ਨੂੰ ਕੋਰ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ ਗਈ ਪਰ ਇਸ ਮਾਮਲੇ ’ਚ ਇਕ ਵੀ ਸੀਟ ’ਤੇ ਜਿੱਤ ਹਾਸਲ ਕਰਨ ’ਚ ਅਸਮਰੱਥ ਰਹੀ ਪੰਜਾਬ ਭਾਜਪਾ ਵੱਲੋਂ 23 ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕਰਨ ਦੇ ਨਾਲ 2022 ਦੇ ਮੁਕਾਬਲੇ ਵੋਟ ਸ਼ੇਅਰ ਲਗਭਗ ਤਿੰਨ ਗੁਣਾ ਹੋਣ ਦਾ ਪ੍ਰਚਾਰ ਕਰਨ ’ਤੇ ਜ਼ੋਰ ਦਿੱਤਾ ਗਿਆ। ਇੱਥੋਂ ਤੱਕ ਸੁਨੀਲ ਜਾਖੜ ਦੀ ਕਾਰਜਪ੍ਰਣਾਲੀ ਪਿਛਲੀ ਦਿਨਾਂ ’ਚ ਪ੍ਰੈੱਸ ਕਾਨਫਰੰਸ ਕਰਨ ਤੋਂ ਬਾਅਦ ਜਨਰਲ ਸਕੱਤਰਾਂ ਦੇ ਨਾਲ ਮੀਟਿੰਗ ਕਰਨ ਤੱਕ ਹੀ ਸੀਮਿਤ ਰਹੀ ਅਤੇ ਸਾਰੀਆਂ ਪਾਰਟੀਆਂ ਤੋਂ ਬਾਅਦ ਸ਼ਨੀਵਾਰ ਨੂੰ ਚੋਣ ਕਰਨ ਵਾਲੇ ਉਮੀਦਵਾਰਾਂ ਅਤੇ ਹੋਰ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਹੁਣ ਇਹ ਭਾਜਪਾ ਆਗੂ ਕਾਂਗਰਸ 'ਚ ਕਰ ਸਕਦੈ ਵਾਪਸੀ
ਜਲੰਧਰ ਉਪ ਚੋਣ ਨੂੰ ਲੈ ਕੇ ਵੀ ਹੁਣ ਤੱਕ ਦੇਖਣ ਨੂੰ ਨਹੀਂ ਮਿਲੀ ਹਲਚਲ
ਜਲੰਧਰ ਵੈਸਟ ਸੀਟ ’ਤੇ ਉਪ ਚੋਣ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਵਜ੍ਹਾ ਨਾਲ ਹੋ ਰਹੀ ਹੈ ਪਰ ਇਸ ਸੀਟ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਭਾਜਪਾ ’ਚ ਖ਼ਾਸ ਕਰ ਕੇ ਹਲਚਲ ਨਹੀਂ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ‘ਆਪ’ ਵੱਲੋਂ ਤਾਂ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ’ਤੇ ਇਕ ਤੋਂ ਬਾਅਦ ਇਕ ਨਵੀਂ ਮੀਟਿੰਗ ਕੀਤੀ ਗਈ ਹੈ ਅਤੇ ਕਾਂਗਰਸ ਵੱਲੋਂ ਐੱਮ. ਪੀ. ਬਣੇ ਚਰਨਜੀਤ ਚੰਨੀ ਨੇ ਕਮਾਨ ਸੰਭਾਲ ਲਈ ਹੈ। ਇਸ ਦੇ ਮੁਕਾਬਲੇ ਸੁਨੀਲ ਜਾਖੜ ਹੁਣ ਤੱਕ ਜਲੰਧਰ ਨਹੀਂ ਪੁੱਜੇ, ਜਿਸ ਨਾਲ ਜਾਖੜ ਦੇ ਹਾਈਕਮਾਨ ਤੋਂ ਨਾਰਾਜ਼ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿਉਂਕਿ ਪਹਿਲਾਂ ਉਨ੍ਹਾਂ ਦੀ ਸਹਿਮਤੀ ਦੇ ਬਿਨਾਂ ਲੋਕਸਭਾ ਚੋਣ ਦੌਰਾਨ ਪੰਜਾਬ ’ਚ ਟਿਕਟਾਂ ਦੀ ਵੰਡ ਦੀ ਗੱਲ ਸਾਹਮਣੇ ਆਈ ਸੀ। ਇਸ ’ਚ ਰਵਨੀਤ ਬਿੱਟੂ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਪਹਿਲਾਂ ਹਾਰ ਦੇ ਬਾਵਜੂਦ ਰਾਜ ਮੰਤਰੀ ਬਣਾਉਣ ਦਾ ਮਾਮਲਾ ਸ਼ਾਮਲ ਹੈ, ਜਿਸ ਨੂੰ ਲੈ ਕੇ ਹਾਲ ਹੀ ’ਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤੰਜ ਕੱਸਿਆ ਗਿਆ ਹੈ ਕਿ ਜਾਖੜ ਪਹਿਲਾਂ ਕਾਂਗਰਸ ’ਤੇ ਹਿੰਦੂ ਹੋਣ ਦੀ ਵਜ੍ਹਾ ਨਾਲ ਸੀ. ਐੱਮ. ਨਾ ਬਣਾਉਣ ਦਾ ਦੋਸ਼ ਲਾ ਰਹੇ ਸੀ ਅਤੇ ਹੁਣ ਭਾਜਪਾ ਵੱਲੋਂ ਉਨ੍ਹਾਂ ਨੂੰ ਕਿਉਂ ਨਜ਼ਰ-ਅੰਦਾਜ਼ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


author

Babita

Content Editor

Related News