ਪੰਜਾਬ ਦੇ ਡੀ. ਸੀ. ਦਫਤਰਾਂ ਮੂਹਰੇ ਕਿਸਾਨਾਂ ਨੇ ਲਾਏ ਧਰਨੇ, ਸਰਕਾਰ ਨੂੰ ਕੀਤੀ ਇਹ ਮੰਗ

Thursday, May 14, 2020 - 04:37 PM (IST)

ਪੰਜਾਬ ਦੇ ਡੀ. ਸੀ. ਦਫਤਰਾਂ ਮੂਹਰੇ ਕਿਸਾਨਾਂ ਨੇ ਲਾਏ ਧਰਨੇ, ਸਰਕਾਰ ਨੂੰ ਕੀਤੀ ਇਹ ਮੰਗ

ਲੁਧਿਆਣਾ (ਨਰਿੰਦਰ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵੀਰਵਾਰ ਨੂੰ ਪੰਜਾਬ ਭਰ ਦੇ ਡੀ. ਸੀ. ਦਫਤਰਾਂ ਅੱਗੇ ਧਰਨੇ ਲਾਏ ਗਏ ਅਤੇ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਸਪਲਾਈ ਲਗਾਤਾਰ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਲੁਧਿਆਣਾ ਦੇ ਡੀ. ਸੀ. ਦਫ਼ਤਰ ਅੱਗੇ ਵੀ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਕਿਸਾਨ ਸਾਥੀਆਂ ਨੂੰ ਨਾਲ ਲੈ ਕੇ ਪਹੁੰਚੇ ਇਸ ਦੌਰਾਨ ਧਰਨਾ ਤਾਂ ਲਾਇਆ ਗਿਆ ਪਰ ਆਪਸ 'ਚ ਦਾਇਰਾ ਵੀ ਮੈਨਟੇਨ ਕਰਕੇ ਰੱਖਿਆ ਗਿਆ।
ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਸ਼ਰਾਬ ਦੀ ਤਾਂ ਘਰ-ਘਰ ਡਿਲੀਵਰੀ ਕਰਨ ਨੂੰ ਤਿਆਰ ਹੋ ਗਈ ਹੈ ਪਰ ਸਰਕਾਰ ਤੋਂ ਬੀਜਾਂ ਦੀ ਡਿਲੀਵਰੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਲੇਬਰ ਉਨ੍ਹਾਂ ਨੂੰ ਨਹੀਂ ਮਿਲ ਰਹੀ, ਜੋ ਲੇਬਰ ਬੀਤੇ ਸਾਲ ਦੋ ਹਜ਼ਾਰ 'ਚ ਕੰਮ ਕਰਦੀ ਸੀ, ਉਹ ਅੱਜ 10-10 ਹਜ਼ਾਰ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਿਸਾਨਾਂ ਦੇ ਵੱਲ ਕੋਈ ਧਿਆਨ ਨਹੀਂ ਹੈ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਆ ਗਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਸ਼ੁਰੂ ਨਹੀਂ ਹੋਈ, ਜਿਸ ਕਾਰਨ ਕਿਸਾਨ ਪਨੀਰੀ ਬੀਜਣ ਤੋਂ ਬੈਠੇ ਹੋਏ ਹਨ।


 


author

Babita

Content Editor

Related News