ਪੰਜਾਬ ਸਰਕਾਰ ਖਿਲਾਫ 15 ਨੂੰ ਮੋਰਚਾ ਖੋਲ੍ਹੇਗੀ ''ਕਿਸਾਨ ਯੂਨੀਅਨ''

11/10/2019 4:31:12 PM

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਤਵਾਰ ਨੂੰ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਬਰਨਾਲਾ 'ਚ ਖਸਖਸ ਦੀ ਖੇਤੀ ਦੇ ਫਾਇਦੇ ਸਮਝਾਉਣ ਸਬੰਧੀ ਜਿਸ ਕਿਸਾਨ 'ਤੇ ਸਿਰਫ ਵੀਡੀਓ ਬਣਾਉਣ ਨੂੰ ਲੈ ਕੇ ਪਰਚਾ ਦਰਜ ਕੀਤਾ ਗਿਆ ਅਤੇ ਜਿਨ੍ਹਾਂ ਕਿਸਾਨਾਂ 'ਤੇ ਪਰਾਲੀ ਫੂਕਣ ਦੇ ਪਰਚੇ ਦਰਜ ਕੀਤੇ ਗਏ ਹਨ। ਇਸ ਦੇ ਖਿਲਾਫ ਉਹ 15 ਨਵੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ ਸਰਕਾਰ ਕੋਲੋਂ ਲੰਬੇ ਸਮੇਂ ਤੋਂ ਪਰਾਲੀ ਦੇ ਨਬੇੜੇ ਲਈ ਮੁਆਵਜ਼ੇ ਦੀ ਮੰਗ ਕਰਦੇ ਆ ਰਹੇ ਸਨ ਪਰ ਮੁਆਵਜ਼ਾ ਨਾ ਮਿਲਣ 'ਤੇ ਮਜਬੂਰਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣੀ ਪਈ, ਜਿਸ ਕਾਰਨਕਿਸਾਨਾਂ 'ਤੇ ਪਰਚੇ ਦਰਜ ਹੋਏ। ਇਸ ਲਈ ਕਿਸਾਨ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ। ਉਧਰ ਨਾਲ ਹੀ ਇਸ ਮੌਕੇ ਹਰਿੰਦਰ ਸਿੰਘ ਨੇ ਸਮੂਹ ਕਿਸਾਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਜੇਕਰ ਪਾਕਿਸਤਾਨ ਨਾਲ ਵਪਾਰ ਵੀ ਖੁੱਲ੍ਹ ਜਾਵੇ ਤਾਂ ਪੰਜਾਬ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੇ ਕਿਸਾਨ ਖੁਸ਼ਹਾਲ ਹੋ ਜਾਣਗੇ।


Babita

Content Editor

Related News