ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮਨਾਈ

01/24/2019 9:59:29 AM

ਬਠਿੰਡਾ (ਰਜਿੰਦਰ)- ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਸੈਮੀਨਾਰ ਕਰਵਾਇਆ ਗਿਆ। ਪ੍ਰੋ. ਰੁਚੀ ਸ਼ਰਮਾ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ ਅਤੇ ਉਨ੍ਹਾਂ ਵਲੋਂ ਆਜ਼ਾਦੀ ਲਈ ਕੀਤੇ ਸੰਘਰਸ਼ ’ਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਬਲਜੀਤ ਸਿੰਘ ਅਕਲੀਆ ਨੇ ਆਜ਼ਾਦੀ ਘੁਲਾਟੀਆਂ ਦੀ ਜ਼ਿੰਦਗੀ ਤੋਂ ਸੇਧ ਲੈਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖ ਕੇ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚਲਦੀਆਂ ਹਨ। ਇਸ ਮੌਕੇ ਸੰਸਥਾ ਦੇ ਐਗਜੀਕਿਊਟਿਵ ਡਾਇਰੈਕਟਰ ਐੱਮ. ਐੱਲ. ਸਿੰਗਲਾ, ਵਾਈਸ ਪ੍ਰਿੰਸੀਪਲ ਜਸਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।