ਭਗਤ ਰਵਿਦਾਸ ਜੀ ਦਾ ਜਨਮ ਦਿਹਾਡ਼ਾ ਸ਼ਰਧਾ-ਭਾਵਨਾ ਨਾਲ ਮਨਾਇਆ

Wednesday, Feb 20, 2019 - 04:02 AM (IST)

ਭਗਤ ਰਵਿਦਾਸ ਜੀ ਦਾ ਜਨਮ ਦਿਹਾਡ਼ਾ ਸ਼ਰਧਾ-ਭਾਵਨਾ ਨਾਲ ਮਨਾਇਆ
ਬਠਿੰਡਾ (ਸੁਖਵਿੰਦਰ)-ਭਗਤ ਰਵਿਦਾਸ ਜੀ ਦਾ ਜਨਮ ਦਿਹਾਡ਼ਾ ਪਿੰਡ ਬੀਬੀ ਵਾਲਾ ਵਿਖੇ ਸਥਿਤ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਡ਼ੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਨਗਰ ਕੀਰਤਨ ਵੀ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜੱਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਸੰਗਤਾਂ ਨੂੰ ਭਗਤ ਰਵਿਦਾਸ ਦੀ ਬਾਣੀ ਨੂੰ ਸਮਝਣ ਅਤੇ ਉਸ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਸਮੇਂ ਖ਼ਜ਼ਾਨਚੀ ਗੁਰਜੀਤ ਸਿੰਘ, ਬਾਬਾ ਜੀਵਨ ਸਿੰਘ ਕਲੱਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਬਲਦੇਵ ਸਿੰਘ ਸੇਵਾਦਾਰ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Related News