ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾਡ਼ੇ ਸਬੰਧੀ ਨਗਰ ਕੀਰਤਨ ਸਜਾਏ
Wednesday, Feb 20, 2019 - 04:03 AM (IST)

ਬਠਿੰਡਾ (ਨਾਗਪਾਲ)-ਭਗਤ ਰਵਿਦਾਸ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। ਪਿੰਡ ਲਹਿਰਾਖਾਨਾ ਦੇ ਗੁਰਦੁਆਰਾ ਬਾਬਾ ਵਧਾਵਾ ਸਿੰਘ ਜੀ ਤਪਸਥਾਨ ਤੋਂ ਸ਼ੁਰੂ ਇਹ ਨਗਰ ਕੀਰਤਨ ਭੁੱਚੋ ਮੰਡੀ ਦੇ ਮੇਨ ਬਾਜ਼ਾਰ ਵਿਚੋਂ ਲੰਘਿਆ। ਜਿਥੇ ਗੁਰਦੁਆਰਾ ਭਗਤ ਰਵਿਦਾਸ ਦੇ ਪ੍ਰਬੰਧਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਢਾਡੀ ਜਥੇ ਵਲੋਂ ਵਾਰਾਂ ਪੇਸ਼ ਕੀਤੀਆਂ ਗਈਆਂ ਅਤੇ ਕੀਰਤਨ ਕੀਤਾ ਗਿਆ।