ਸ਼ਹੀਦਾਂ ਦੇ ਮਾਰਗ ’ਤੇ ਚੱਲਣ ਦਾ ਲਿਆ ਪ੍ਰਣ

03/26/2019 4:32:37 AM

ਬਠਿੰਡਾ (ਮਿੱਤਲ)-ਗਲੋਬਲ ਕਾਲਜ ਆਫ ਹਾਈਅਰ ਐਜੂਕੇਸ਼ਨ ਨੰਗਲ ਖੁਰਦ ਵਿਖੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾਡ਼ਾ ਮਨਾ ਕੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਬੋਲਦਿਆਂ ਸੰਸਥਾ ਦੇ ਪ੍ਰਿੰਸੀਪਲ ਤੇ ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੇ ਜਾਨ ਦੀ ਪ੍ਰਵਾਹ ਨਹੀਂ ਕੀਤੀ ਤੇ ਆਜ਼ਾਦੀ ਦੀ ਲਡ਼ਾਈ ਮੂਹਰੇ ਹੋ ਕੇ ਲਡ਼ੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਣ ਦੀ ਲੋਡ਼ ਹੈ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦਾਂ ਦੀ ਯਾਦ ਵਿਚ ਕੋਰਿਓਗ੍ਰਾਫੀ ਤੇ ਗੀਤ ਪੇਸ਼ ਕੀਤੇ।

Related News