ਚੋਣਾਂ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ

03/26/2019 4:34:04 AM

ਬਠਿੰਡਾ (ਬਾਂਸਲ)-ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਦਰ ਪੁਲਸ ਵੱਲੋਂ ਸ਼ਹਿਰ ਦੇ ਆਲੇ-ਦੁਆਲੇ ਦੇ ਰਸਤਿਆਂ ਦੀ ਸਖਤ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਦਰ ਪੁਲਸ ਦੀ ਐੱਸ. ਐੱਚ. ਓ. ਇੰਸਪੈਕਟਰ ਜਸਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਖੇਤਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਖਤ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਵੱਖ-ਵੱਖ ਰਸਤਿਆਂ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ, ਨਸ਼ੇ ਵਾਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਨਸ਼ੇ ਦੇ ਧੰਦੇਬਾਜ਼ ਦੀ ਸੂਚਨਾ ਮਿਲੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰੋ। ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

Related News