ਬੀ. ਜੇ. ਪੀ. ਦੇ ਆਗੂਆਂ ਨੇ ਕੀਤੀ ਵਿਸ਼ੇਸ਼ ਮੀਟਿੰਗ
Thursday, Apr 04, 2019 - 04:08 AM (IST)
ਬਠਿੰਡਾ (ਬੱਜੋਆਣੀਆ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਇਕ ਵਿਸ਼ੇਸ਼ ਮੀਟਿੰਗ ਬਾਜ਼ਾਰ ਵਾਲੀ ਧਰਮਸ਼ਾਲਾ ਨਥਾਣਾ ਵਿਖੇ ਮੰਡਲ ਪ੍ਰਧਾਨ ਹਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ’ਚ ਪੰਜਾਬ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਜ਼ਿਲਾ ਜਨਰਲ ਸਕੱਤਰ ਗੁਰਜੀਤ ਸਿੰਘ ਮਾਨ, ਕਿਸਾਨ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬੀਬੀਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਰਕਰਾਂ ’ਚ ਜੋਸ਼ ਭਰਨ ਲਈ ਕੇਂਦਰੀ ਸਰਕਾਰ ਦੀਆਂ ਲੋਕ ਲੁਭਾਊ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਰਕਰਾਂ ਨੂੰ ਆਮ ਜਨਤਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਮ ਗੋਪਾਲ ਰਾਮੂ, ਭਿੰਦਰ ਸਿੰਘ ਸਰਾਂ, ਜਸਪਾਲ ਸਿੰਘ, ਜਸਮੇਲ ਸਿੰਘ, ਬੱਗੀ ਸਿੰਘ, ਸ਼ਾਮ ਲਾਲ, ਆਦਿ ਹਾਜ਼ਰ ਸਨ।
