ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਕੀਤਾ ਸਨਮਾਨ

Thursday, Apr 04, 2019 - 04:08 AM (IST)

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਕੀਤਾ ਸਨਮਾਨ
ਬਠਿੰਡਾ (ਮੁਨੀਸ਼)-ਮਾਲਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲਾ ਵਿਖੇ ਸੈਸ਼ਨ 2018-19 ਦਾ ਸਾਲਾਨਾ ਨਤੀਜਾ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਐਲਾਨ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਤੀਜਾ 100 ਫੀਸਦੀ ਰਿਹਾ। ਐਲਾਨੇ ਨਤੀਜਿਆਂ ਦੌਰਾਨ ਸਾਰੀਆਂ ਕਲਾਸਾਂ ’ਚੋਂ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿਣ ਵਾਲਿਆਂ ਕੁੱਲ 45 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖ ਮਿਸ਼ਨਰੀ ਲੁਧਿਆਣਾ ਵਲੋਂ ਪਿਛਲੇ ਦਿਨੀਂ ਗੁਰਮਤਿ ਪ੍ਰੀਖਿਆ ’ਚੋਂ ਚੰਗੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਤ ਸਿੰਘ ਵਲੋਂ ਵਿਦਿਆਰਥੀਆਂ ਦੇ ਪਾਸ ਹੋਣ ’ਤੇ ਵਧਾਈ ਦਿੱਤੀ ਗਈ ਤੇ ਚੰਗੇ ਸਥਾਨ ਪ੍ਰਾਪਤ ਕਰਨ ਵਾਲਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਨਰਿੰਦਰ ਕੁਮਾਰ ,ਕੁਲਦੀਪ ਸਿੰਘ, ਗੁਰਸੇਵਕ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਮੋਹਨ ਲਾਲ, ਇਕਬਾਲ ਸਿੰਘ, ਮਨਪ੍ਰੀਤ ਕੌਰ, ਰਾਜਪਾਲ ਕੌਰ, ਕੁਲਵਿੰਦਰ ਕੌਰ,ਗੁਰਦੀਪ ਕੌਰ, ਸੰਦੀਪ ਕੌਰ, ਪਰਮਿੰਦਰ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ ਨੰਗਲਾ, ਸੁਖਜੀਤ ਕੌਰ, ਹਰਜਿੰਦਰ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ ਹਾਜ਼ਰ ਸਨ।

Related News