ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

Monday, Feb 23, 2026 - 12:40 PM (IST)

ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਗੁਰਦਾਸਪੁਰ- ਗੁਰਦਾਸਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਪੁਲਸ ਚੌਕੀ 'ਚ ਡਿਊਟੀ 'ਤੇ ਤਾਇਨਾਤ ਏ. ਐੱਸ. ਆਈ. ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਇਸ ਵਾਰਦਾਤ ਦੀ ਵੀਡੀਓ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਜਾਰੀ ਕੀਤੀ ਹੈ, ਜੋ ਕਿ ਬਹੁਤ ਵਾਇਰਲ ਰਹੀ ਹੈ, ਪਰ 'ਜਾਗਬਾਣੀ' ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ। ਵਾਇਰਲ ਵੀਡੀਓ 'ਚ ਏਐਸਆਈ ਗੁਰਨਾਮ ਸਿੰਘ ਨੂੰ ਬਹੁਤ ਨੇੜੇ ਤੋਂ ਗੋਲੀ ਮਾਰਦੇ ਦਿਖਾਇਆ ਗਿਆ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਦੀ ਲਾਸ਼ ਚੌਕੀ ਦੇ ਅੰਦਰ ਕੁਰਸੀ 'ਤੇ ਬੈਠੀ ਹਾਲਤ ਵਿੱਚ ਮਿਲੀ, ਜਦੋਂ ਕਿ ਹੋਮਗਾਰਡ ਦੀ ਲਾਸ਼ ਰਜ਼ਾਈ 'ਚ ਪਈ ਸੀ। ਪੁਲਸ ਜਾਂਚ ਦੌਰਾਨ ਮੌਕੇ ਤੋਂ ਗੋਲੀਆਂ ਦੇ 4 ਖੋਲ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ

ਅੱਤਵਾਦੀ ਸੰਗਠਨ ਦਾ ਦਾਅਵਾ 

ਇਸ ਕਤਲ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਾਲਿਬਾਨ ਹਿੰਦੁਸਤਾਨ (TTH) ਨਾਮਕ ਸੰਗਠਨ ਨੇ ਲਈ ਹੈ। ਸੰਗਠਨ ਵੱਲੋਂ ਜਾਰੀ ਕੀਤੇ ਗਏ ਇੱਕ ਪੋਸਟਰ ਵਿੱਚ ਇਸ ਹਮਲੇ ਨੂੰ 'ਗਜ਼ਵਾ-ਏ-ਹਿੰਦ' ਦੀ ਸਫਲਤਾ ਦੱਸਿਆ ਗਿਆ ਹੈ ਅਤੇ ਭਾਰਤੀ ਸੁਰੱਖਿਆ ਬਲਾਂ (ਪੁਲਿਸ, ਫੌਜ ਅਤੇ BSF) ਨੂੰ ਅਸਤੀਫਾ ਦੇਣ ਦੀ ਚੇਤਾਵਨੀ ਦਿੱਤੀ ਗਈ ਹੈ, ਅਜਿਹਾ ਨਾ ਕਰਨ 'ਤੇ ਉਨ੍ਹਾਂ ਨੂੰ ਘਰਾਂ ਵਿੱਚ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ, ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਅਜਿਹੇ ਕਿਸੇ ਸੰਗਠਨ ਦੀ ਮੌਜੂਦਗੀ ਨਹੀਂ ਹੈ ਅਤੇ ਇਹ ਸਿਰਫ਼ ਇੱਕ ਪਾਕਿਸਤਾਨੀ ਪ੍ਰੋਪੇਗੈਂਡਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News