ਨਸ਼ਾ ਨਾ ਮਿਲਿਆ ''ਤੇ ਵਿਅਕਤੀ ਨੇ ਖਾਧਾ ਜ਼ਹਿਰ, ਮੌਤ

Sunday, Apr 26, 2020 - 11:11 AM (IST)

ਨਸ਼ਾ ਨਾ ਮਿਲਿਆ ''ਤੇ ਵਿਅਕਤੀ ਨੇ ਖਾਧਾ ਜ਼ਹਿਰ, ਮੌਤ

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਨੇੜਲੇ ਪਿੰਡ ਸੰਘਰੇੜੀ ਵਿਖੇ ਇਕ ਨੌਜਵਾਨ ਵਲੋਂ ਨਸ਼ਾ ਨਾ ਮਿਲਣ ਕਾਰਨ ਕੋਈ ਜਹਿਰੀਲੀ ਦਵਾਈ ਨਿਗਲ ਲੈਣ 'ਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈਕਪੋਸਟ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਰੋਹੀ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੇ ਪੁੱਤਰ ਨੂੰ ਨਸ਼ਾ ਨਾ ਮਿਲਣ ਕਰਕੇ ਉਸ ਦੇ ਪੁੱਤਰ ਨੇ ਕੋਈ ਜਹਿਰੀਲੀ ਦਵਾਈ ਨਿਗਲ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸ੍ਰੀ ਹਜੂਰ ਸਾਹਿਬ ਤੋਂ ਸੰਗਤਾਂ ਦਾ ਪਹਿਲਾ ਜੱਥਾ ਪਰਤਿਆ ਪੰਜਾਬ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਕੋਈ ਵੀ ਜਿੰਮੇਵਾਰ ਨਹੀਂ ਹੈ। ਇਸ ਲਈ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।


author

Shyna

Content Editor

Related News