ਭਵਾਨੀਗੜ੍ਹ ਦੇ ਪਿੰਡ ਜੌਲੀਆਂ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ
Saturday, Jun 26, 2021 - 04:40 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਵਾਨੀਗੜ੍ਹ ਨਜ਼ਦੀਕ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਜਨਾਨੀ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿੱਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ, ਜਿਸ ਕਰਕੇ ਅਜਿਹੇ ਲੋਕਾਂ ਦੇ ਹੌਸਲੇ ਬਣੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਜ਼ਰੂਰੀ ਹੈ, ਜਿਸ ਲਈ ਸਰਕਾਰਾਂ ਦਾ ਸੰਜੀਦਾ ਹੋਣਾ ਲਾਜ਼ਮੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ
ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਵੇ ਤਾਂ ਅਜਿਹਾ ਕਰਨ ਦੀ ਕੋਈ ਹਿੰਮਤ ਹੀ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿੱਚ ਨਿਗਰਾਨੀ ਕਰਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦਾ ਸ਼ੱਕ ਪੈਣ ’ਤੇ ਤੁਰੰਤ ਹਰਕਤ ਵਿੱਚ ਆਉਣ।
ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ