ਭਵਾਨੀਗੜ੍ਹ ''ਚ ਪੁਲਸ ਮੁਲਾਜ਼ਮ ਦੀ ਪਤਨੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

06/29/2020 12:37:26 PM

ਭਵਾਨੀਗੜ੍ਹ (ਵਿਕਾਸ, ਸੰਜੀਵ, ਕਾਂਸਲ): ਬਲਾਕ ਭਵਾਨੀਗੜ੍ਹ 'ਚ ਕੋਰੋਨਾ ਦਾ ਇਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਈਆ ਹੈ। ਇਸਦੀ ਪੁਸ਼ਟੀ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਭਵਾਨੀਗੜ੍ਹ ਡਾ. ਪ੍ਰਵੀਨ ਕੁਮਾਰ ਗਰਗ ਨੇ ਦੱਸਿਆ ਕਿ ਪਿਛਲੇ ਦਿਨੀਂ ਬਲਾਕ ਦੇ ਪਿੰਡ ਕਪਿਆਲ ਦਾ ਰਹਿਣ ਵਾਲਾ ਇਕ ਪੁਲਸ ਮੁਲਾਜ਼ਮ ਲੀਲਾ ਸਿੰਘ ਕੋਰੋਨਾ ਪਾਜ਼ੇਟਿਵ ਆਇਆ ਸੀ, ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਰਿਪੋਰਟਾਂ 'ਚ ਅੱਜ ਲੀਲਾ ਸਿੰਘ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਡਾ. ਗਰਗ ਨੇ ਦੱਸਿਆ ਕਿ ਤਾਜ਼ਾ ਸਾਹਮਣੇ ਆਏ ਮਾਮਲੇ 'ਚ ਮਰੀਜ਼ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਘਾਬਦਾ ਵਿਖੇ ਸ਼ਿਫਟ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਬਲਾਕ ਭਵਾਨੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 10 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 7 ਠੀਕ ਹੋ ਕੇ ਚੁੱਕੇ ਹਨ। 

ਇਹ ਵੀ ਪੜ੍ਹੋਂ : ਤਰਨਤਾਰਨ 'ਚ ਵੀ ਵਧਿਆ ਕੋਰੋਨਾ ਦਾ ਕਹਿਰ, 6 ਨਵੇਂ ਮਾਮਲਿਆਂ ਦੀ ਪੁਸ਼ਟੀ

ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 19,459 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ 'ਚ 5,48,318 ਮਾਮਲੇ ਹੋ ਗਏ ਹਨ। ਪਿਛਲੇ 24 ਘੰਟਿਆਂ ਅੰਦਰ 380 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਅੰਕੜਾ ਵੱਧ ਕੇ 16,475 ਹੋ ਗਿਆ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁੱਲ 3,21,723 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਵੀ ਕੋਰੋਨਾ ਵਾਇਰਸ ਦੇ 2,10,120 ਸਰਗਰਮ ਮਾਮਲੇ ਹਨ।

Baljeet Kaur

This news is Content Editor Baljeet Kaur