ਭਵਾਨੀਗੜ੍ਹ ’ਚ ਕੋਰੋਨਾ ਪੀੜਤ ਗਰਭਪਤੀ ਜਨਾਨੀ ਨੇ ਦਿੱਤਾ ਜੌੜੇ ਬੱਚਿਆਂ ਨੂੰ ਜਨਮ, ਤਿੰਨਾਂ ਦੀ ਹੋਈ ਮੌਤ

Monday, May 10, 2021 - 06:46 PM (IST)

ਭਵਾਨੀਗੜ੍ਹ (ਕਾਂਸਲ) - ਬਲਾਕ ਭਵਾਨੀਗੜ੍ਹ ਵਿਖੇ ਅੱਜ ਕੋਰੋਨਾ ਨਾਲ 2 ਜਨਾਨੀਆਂ ਅਤੇ 3 ਨਵੇ ਜੰਮੇ ਬੱਚਿਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਪਾਈ ਗਈ। ਦੂਜੇ ਪਾਸੇ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਵੱਧਣ ਕਾਰਨ ਲੋਕਾਂ ਦੇ ਮਨ ਅੰਦਰ ਡਰ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐਕਟਿੰਗ ਐੱਸ.ਐੱਮ.ਓ. ਅਤੇ ਨੌਡਲ ਅਫ਼ਸਰ ਡਾਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਦੀ ਇਕ ਗਰਭਵਤੀ ਜਨਾਨੀ ਕੋਰੋਨਾ ਪਾਜ਼ੇਟਿਵ ਸੀ, ਦੀ ਅੱਜ ਪਟਿਆਲਾ ਵਿਖੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਉਨ੍ਹਾਂ ਕਿਹਾ ਕਿ ਹੋਰ ਦੁੱਖਦਾਈ ਸੂਚਨਾ ਦਿੰਦੇ ਹੋਏ ਕਿਹਾ ਕਿ ਉਕਤ ਜਨਾਨੀ ਨੇ ਦੋ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਸੀ, ਜਿਨ੍ਹਾਂ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਹੋਣ ’ਤੇ ਉਕਤ ਜਨਾਨੀ ਨੂੰ ਇਲਾਜ ਲਈ ਸਿਹਤ ਵਿਭਾਗ ਵੱਲੋਂ ਬਣਾਏ ਗਏ ਕੋਵਿਡ ਦੇ ਵਿਸ਼ੇਸ਼ ਕੇਂਦਰ ਵਿਖੇ ਰੱਖਿਆ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ’

ਦੂਜੀ ਘਟਨਾਂ ’ਚ ਪਿੰਡ ਦੇ ਇਕ ਨਵ ਜੰਮੇ 15 ਦਿਨਾਂ ਦੇ ਬੱਚੇ ਦੀ ਅੱਜ ਪੀ.ਜੀ.ਆਈ ਵਿਖੇ ਮੌਤ ਹੋ ਗਈ। ਜਨਮ ਤੋਂ ਬਾਅਦ ਬੱਚੇ ਨੂੰ ਪੀਲੀਏ ਦੀ ਸ਼ਿਕਾਇਤ ਹੋਣ ਤੋਂ ਬਾਅਦ ਇਲਾਜ ਲਈ ਪੀ.ਜੀ.ਆਈ ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ, ਜਿਥੇ ਇਹ ਬੱਚਾ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਅਤੇ ਅੱਜ ਇਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਨੇੜਲੇ ਪਿੰਡ ਬਲਿਆਲ ਦੀ ਇਕ 52 ਸਾਲਾ ਦੇ ਕਰੀਬ ਇਕ ਹੋਰ ਜਨਾਨੀ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਸਤਲੁਜ ’ਚ ਡੁੱਬਣ ਕਾਰਨ ਹੋਈ ‘ਮੌਤ’, ਘਰ ’ਚ ਪਿਆ ਚੀਕ ਚਿਹਾੜਾ


rajwinder kaur

Content Editor

Related News