ਕਰਜ਼ੇ ਤੋਂ ਪਰੇਸ਼ਾਨ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

Saturday, Oct 20, 2018 - 10:49 AM (IST)

ਕਰਜ਼ੇ ਤੋਂ ਪਰੇਸ਼ਾਨ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਭਵਾਨੀਗੜ੍ਹ (ਕਾਂਸਲ) : ਭਵਾਨੀਗੜ੍ਹ ਦੇ ਪਿੰਡ ਘਰਾਚੋਂ ਵਿਖੇ ਇਕ ਖੇਤ ਮਜ਼ਦੂਰ ਵਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਘਰਾਚੋਂ ਵਾਸੀ ਹਾਕਮ ਸਿੰਘ (55) ਇਕ ਖੇਤ 'ਚ ਕੰਮ ਕਰਦਾ ਸੀ। ਉਹ ਸਿਰ 'ਚੇ ਚੜ੍ਹੇ ਕਰਜ਼ੇ ਤੇ ਘਰ 'ਚ ਆਰਥਿਕ ਤੰਗੀ ਹੋਣ ਕਾਰਨ ਮਾਨਸਿਕ ਤੌਰ 'ਤੇ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਮੰਗ ਕੀਤੀ ਕਿ ਉਕਤ ਮਜ਼ਦੂਰ ਦੇ ਪਰਿਵਾਰਕ ਮੈਂਬਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।


Related News