ਭਵਾਨੀਗੜ੍ਹ : ਕੋਰੋਨਾ ਨੇ ਫੜੀ ਰਫਤਾਰ, ਇੱਕੋ ਦਿਨ ''ਚ ਡੇਢ ਦਰਜਨ ਲੋਕ ਪਾਜ਼ੇਟਿਵ

Saturday, May 08, 2021 - 04:57 PM (IST)

ਭਵਾਨੀਗੜ੍ਹ : ਕੋਰੋਨਾ ਨੇ ਫੜੀ ਰਫਤਾਰ, ਇੱਕੋ ਦਿਨ ''ਚ ਡੇਢ ਦਰਜਨ ਲੋਕ ਪਾਜ਼ੇਟਿਵ

ਭਵਾਨੀਗੜ੍ਹ (ਵਿਕਾਸ) : ਭਵਾਨੀਗੜ੍ਹ ਬਲਾਕ 'ਚ ਕੋਰੋਨਾ ਦਿਨੋ ਦਿਨ ਰਫਤਾਰ ਫੜਦਾ ਜਾ ਰਿਹਾ ਹੈ। ਅੱਜ ਵੀ ਕੋਰੋਨਾ ਦਾ ਡਰਾਉਣ ਵਾਲਾ ਅੰਕੜਾ ਸਾਹਮਣੇ ਆਇਆ ਹੈ। ਇਹ ਪਹਿਲੀ ਵਾਰ ਹੈ ਕਿ ਸ਼ਨੀਵਾਰ ਨੂੰ ਭਵਾਨੀਗੜ੍ਹ ਬਲਾਕ 'ਚ ਇੱਕ ਹੀ ਦਿਨ ਅੰਦਰ 18 ਕੋਰੋਨਾ ਦੇ ਪਾਜ਼ੇਟਿਵ ਮਰੀਜ਼ ਮਿਲੇ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਮੌਤ ਦਾ ਅੰਕੜਾ ਸਿਫ਼ਰ ਰਿਹਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਮੀਡੀਆ ਬੁਲੇਟਿਨ ’ਚ ਭਵਾਨੀਗੜ੍ਹ ਬਲਾਕ ਦੇ ਵਿੱਚ ਅੱਜ 18 ਲੋਕਾਂ ਨੂੰ ਕੋਰੋਨਾ ਸੰਕ੍ਰਿਮਤ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਅਜਿਹੇ 'ਚ ਬਲਾਕ ਭਵਾਨੀਗੜ੍ਹ ਅੰਦਰ ਕੋਰੋਨਾ ਪਾਜੇਟਿਵ ਮਰੀਜ਼ਾਂ ਦਾ ਅੰਕੜਾ ਵੱਧ ਕੇ 555 'ਤੇ ਪਹੁੰਚ ਗਿਆ ਹੈ। ਜਿਨ੍ਹਾਂ 'ਚੋਂ 427 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂਕਿ 35 ਲੋਕ ਅਪਣੀਆਂ ਕੀਮਤੀ ਜਾਨਾਂ ਕੋਰੋਨਾ ਦੀ ਵਜ੍ਹਾ ਨਾਲ ਗਵਾ ਚੁੱਕੇ ਹਨ ਅਤੇ ਅਜੇ ਵੀ 93 ਕੇਸ ਐਕਟਿਵ ਚੱਲ ਰਹੇ ਹਨ। 

ਇਹ ਵੀ ਪੜ੍ਹੋ : ਲੁਧਿਆਣਾ ’ਚ ਕੋਰੋਨਾ ਕਾਰਨ ਸ਼ੁੱਕਰਵਾਰ ਨੂੰ ਦਿੱਲੀ ਦੇ ਡਾਕਟਰ ਸਮੇਤ 31 ਦੀ ਮੌਤ

ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਸੰਗਰੂਰ ’ਚ ਵੱਡੀ ਗਿਣਤੀ ਦੇ ਵਿੱਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦਾ ਅਉਣਾ ਅਤੇ ਮੌਤਾਂ ਦਾ ਹੋਣਾ ਲਗਾਤਾਰ ਜ਼ਾਰੀ ਹੈ, ਜਿਸ ਗਿਣਤੀ ਦੇ ਨਾਲ ਪਾਜ਼ੇਟਿਵ ਕੇਸ ਵਧ ਰਹੇ ਹਨ  ਅਤੇ ਮੌਤਾਂ ਹੋ ਰਹੀਆਂ ਹਨ।ਜ਼ਿਲ੍ਹਾ ਸੰਗਰੂਰ ਲਗਾਤਾਰ ਖ਼ਤਰੇ ਦੇ ਨਿਸ਼ਾਨ ਵੱਲ ਵਧਦਾ ਜਾ ਰਿਹਾ ਹੈ। ਜ਼ਿਲ੍ਹੇ  ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਵੱਡੀ ਗਿਣਤੀ ਵਿੱਚ ਮੌਤਾਂ ਨਾਲ ਜਿਲ੍ਹੇ ਦੇ ਲੋਕਾਂ ਵਿੱਚ ਸਹਿਮ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਫਿਰ ਜ਼ਿਲ੍ਹੇ ਅੰਦਰ ਕਰੋਨਾ ਕਰਕੇ 15 ਮੌਤਾਂ ਹੋ ਗਈਆਂ ਹਨ। ਸਿਹਤ ਮਹਿਕਮੇ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਕੁੱਲ 296 ਕੇਸ ਪਾਜ਼ੇਟਿਵ ਆਏ ਹਨ, ਜਿਨ੍ਹਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 42, ਧੂਰੀ ’ਚ 28, ਸਿਹਤ ਬਲਾਕ ਲੌਂਗੋਵਾਲ 'ਚ 31 ਕੇਸ, ਸੁਨਾਮ ਵਿੱਚ 28,ਮਾਲੇਰਕੋਟਲਾ ਵਿੱਚ 30,ਮੂਣਕ ਵਿਚ 16, ਅਮਰਗੜ੍ਹ 4, ਭਵਾਨੀਗੜ੍ਹ ਵਿੱਚ 15, ਸ਼ੇਰਪੁਰ ਵਿੱਚ 16, ਕੌਹਰੀਆਂ ਵਿੱਚ 16 ਅਤੇ ਪੰਜਗਰਾਈਆਂ ਵਿੱਚ 15, ਅਹਿਮਦਗੜ੍ਹ ਵਿੱਚ 4 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 10232 ਕੇਸ ਹਨ ਜਿਨ੍ਹਾਂ ’ਚੋਂ ਕੁੱਲ 8008 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 1796 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 145 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੁੱਲ 428 ਮੌਤਾਂ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋ : ਕੋਰੋਨਾ ਦਰਮਿਆਨ ਲੁਧਿਆਣਾ ਦੇ ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 


author

Anuradha

Content Editor

Related News