ਦਿੱਲੀ ਵਿਖੇ ਕਿਸਾਨੀ ਸੰਘਰਸ਼ ’ਚ ਭਵਾਨੀਗੜ੍ਹ ਦੇ ਨੌਜਵਾਨ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ

Monday, Feb 01, 2021 - 04:30 PM (IST)

ਦਿੱਲੀ ਵਿਖੇ ਕਿਸਾਨੀ ਸੰਘਰਸ਼ ’ਚ ਭਵਾਨੀਗੜ੍ਹ ਦੇ ਨੌਜਵਾਨ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ

ਭਵਾਨੀਗੜ੍ਹ (ਕਾਂਸਲ, ਵਿਕਾਸ, ਸੰਜੀਵ) :ਕੇਂਦਰੀ ਸਰਕਾਰ ਵੱਲੋਂ ਲਾਗੂ ਕੀਤੇ ਨਵੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਹਿੱਸਾ ਲੈਣ ਲਈ ਗਏ ਸ਼ਹਿਰ ਦੇ ਇਕ 30 ਸਾਲਾ ਨੌਜਵਾਨ ਦੇ ਨਮੂਨੀਆ ਦਾ ਸ਼ਿਕਾਰ ਹੋਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਯੂਥ ਦੇ ਬਲਾਕ ਪ੍ਰਧਾਨ ਮਾਲਵਿੰਦਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦਾ ਮੈਂਬਰ ਕ੍ਰਿਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਬਿਸ਼ਨ ਨਗਰ ਭਵਾਨੀਗੜ੍ਹ, ਉਨ੍ਹਾਂ ਨਾਲ ਦਿੱਲੀ ਵਿਖੇ 20 ਦਸੰਬਰ ਨੂੰ ਇਸ ਸੰਘਰਸ਼ ’ਚ ਗਿਆ ਸੀ, ਜਿੱਥੇ ਉਸ ਨੂੰ ਉਥੇ ਠੰਡ ਲੱਗ ਗਈ, ਜਿਸ ਕਾਰਨ ਉਹ ਬੀਮਾਰ ਹੋ ਗਿਆ ਅਤੇ ਉਸ ਨੂੰ ਬੁਖ਼ਾਰ ਚੜ੍ਹਨ ਲੱਗ ਪਿਆ। ਉਸ ਦੀ ਹਾਲਤ ਜ਼ਿਆਦਾ ਵਿਗੜਦੀ ਦੇਖ ਕਿਸਾਨ ਆਗੂਆਂ ਨੇ ਉਸ ਨੂੰ 25 ਦਸੰਬਰ ਨੂੰ ਉਥੋਂ ਵਾਪਿਸ ਭੇਜ ਦਿੱਤਾ। ਉਸ ਨੂੰ ਨਮੂਨੀਆ ਹੋਣ ਕਾਰਨ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੋ ਗਈ, ਇਸ ਉਪਰੰਤ ਉਸ ਨੂੰ ਸੰਗਰੂਰ ਦੇ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਦਿੱਲੀ ’ਚ ਸੰਘਰਸ਼ ਦੌਰਾਨ ਕਿਸਾਨ ਦੀ ਮੌਤ

 ਜਿਥੇ ਬੀਤੇ ਦਿਨੀ ਉਸ ਦੀ ਹਾਲਤ ਹੋਰ ਜ਼ਿਆਦਾ ਗੰਭੀਰ ਹੋ ਗਈ, ਫਿਰ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਚੰਡੀਗੜ੍ਹ ਜਾਂਦੇ ਸਮੇਂ ਰਸਤੇ ’ਚ ਹੀ ਉਸ ਨੇ ਦਮ ਤੋੜ ਦਿੱਤਾ। ਇਸ ਮੌਕੇ ’ਤੇ ਸਾਬਕਾ ਏ.ਆਰ. ਜੋਗਿੰਦਰ ਸਿੰਘ, ਸਾਬਕਾ ਫੌਜੀ ਭਗਵੰਤ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਇਨ੍ਹਾਂ ਕੋਲ ਸਿਰਫ਼ ਇਕ ਏਕੜ ਜ਼ਮੀਨ ਹੈ, ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚਲਦਾ ਸੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਵੱਧ ਤੋਂ ਵੱਧ ਆਰਥਿਕ ਮੱਦਦ ਕੀਤੀ ਜਾਵੇ।  

ਇਹ ਵੀ ਪੜ੍ਹੋ : ਅਰੁਣਾ ਚੌਧਰੀ ਵੱਲੋਂ ਤੈਅ ਸੁਰੱਖਿਆ ਮਾਪਦੰਡਾਂ ਅਤੇ ਸਿਹਤ ਪੋ੍ਰਟੋਕੋਲਾਂ ਦੀ ਪਾਲਣਾ ਦੇ ਨਿਰਦੇਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News