ਤੇਜ਼ ਰਫਤਾਰ ਕਾਰ ਨੇ 11 ਸਾਲਾ ਬੱਚੇ ਨੂੰ ਮਾਰੀ ਜ਼ੋਰਦਾਰ ਟੱਕਰ, ਮੌਤ

Monday, Sep 30, 2019 - 03:58 PM (IST)

ਤੇਜ਼ ਰਫਤਾਰ ਕਾਰ ਨੇ 11 ਸਾਲਾ ਬੱਚੇ ਨੂੰ ਮਾਰੀ ਜ਼ੋਰਦਾਰ ਟੱਕਰ, ਮੌਤ

ਭੀਖੀ (ਤਾਇਲ) : ਸਥਾਨਕ ਆਨਾਜ ਮੰਡੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ 11 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫਤਾਰ ਕਾਰ ਨੇ, ਜਿਸ ਨੂੰ ਮਨਪ੍ਰੀਤ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਚਲਾ ਰਿਹਾ ਸੀ, ਸਾਇਡ ਤੋਂ ਨਿਕਲੇ ਮੋਟਰਸਾਇਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿਚ ਸੜਕ ਦੇ ਇਕ ਪਾਸੇ ਜਾ ਰਹੇ ਬੱਚੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਬੱਚਾ 10 ਫੁੱਟ ਦੂਰ ਜਾ ਡਿੱਗਾ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਮੋਹਿਤ ਕੁਮਾਰ ਪੁੱਤਰ ਨੀਟੂ ਸਿੰਘ ਦੇ ਰੂਪ 'ਚ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਹੋਣ ਕਾਰਨ ਕਾਰ ਬੱਚੇ ਨਾਲ ਟਕਰਾਉਣ ਤੋਂ ਬਾਅਦ ਪੁਲੀ ਨਾਲ ਟਕਰਾਉਂਦੇ ਹੋਏ ਦਰੱਖਤ ਵਿਚ ਜਾ ਵੱਜੀ, ਜਿਸ ਨਾਲ ਕਾਰ ਚਾਲਕ ਮਨਪ੍ਰੀਤ ਸਿੰਘ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਨੇੜਲੇ ਖੇਤਾਂ ਵਿਚ ਕੰਮ ਕਰਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ। ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਨੇ ਕਾਰ ਚਾਲਕ ਮਨਪ੍ਰੀਤ ਸਿੰਘ ਵਾਸੀ ਮੋਹਰ ਸਿੰਘ ਵਾਲਾ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News