ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗ੍ਰਿਫਤਾਰ

Friday, Jun 29, 2018 - 05:01 PM (IST)

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗ੍ਰਿਫਤਾਰ

ਭਿੱਖੀਵਿੰਡ, ਖਾਲੜਾ (ਭਾਟੀਆ) : ਥਾਣਾ ਭਿੱਖੀਵਿੰਡ ਦੀ ਪੁਲਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 700 ਨਸ਼ੀਲੀਆ ਗੋਲੀਆ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ । 
ਇਸ ਸਬੰਧੀ ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਨਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਨਿੱਕਾ ਭਗਵਾਨਪੁਰਾ ਨੇੜੇ ਲਿੰਕ ਰੋਡ ਤੋਂ ਪੁੱਲ ਡਰੇਨ ਤੋਂ ਥੋੜਾ ਅੱਗੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਅਲਗੋਂ ਕੋਠੀ ਵਲੋਂ ਆਉਂਦੇ ਮੋਟਰਸਾਈਕਲ ਸਵਾਰਾਂ ਦੋ ਵਿਅਕਤੀਆਂ ਨੇ ਪੁਲਸ ਪਾਰਟੀ ਨੂੰ ਵੇਖ ਕਿ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਤੁਰੰਤ ਉਨ੍ਹਾਂ ਨੂੰ ਕਾਬੂ ਕਰ ਲਿਆ ਤੇ ਜਦੋਂ ਉਨ੍ਹਾਂ ਤੋਂ ਮੋਟਸਾਈਕਲਾਂ ਦੇ ਦਸਤਾਵੇਜ ਮੰਗੇ ਗਏ ਤਾਂ ਉਹ ਦਸਤਾਵੇਜ ਪੇਸ਼ ਨਹੀਂ ਕਰ ਪਾਏ। ਇਸ ਉਪਰੰਤ ਜਦੋਂ ਪੁਲਸ ਨੇ ਮੋਟਸਾਈਕਲ ਨਾਲ ਬੰਨ੍ਹੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਵਿੱਕੀ ਵਾਸੀ ਕਲਸੀਆ ਕਲਾਂ ਤੇ ਬੋਹੜ ਸਿੰਘ ਵਾਸੀ ਬਲੇਰ ਥਾਣਾ ਭਿੱਖੀਵਿੰਡ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।


Related News