ਭਿੱਖੀਵਿੰਡ ’ਚ ਗੋਲੀਆਂ ਚੱਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਸਖ਼ਤ ਪ੍ਰਬੰਧਾਂ ਹੇਠ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

Wednesday, Feb 03, 2021 - 01:03 PM (IST)

ਭਿੱਖੀਵਿੰਡ ’ਚ ਗੋਲੀਆਂ ਚੱਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਸਖ਼ਤ ਪ੍ਰਬੰਧਾਂ ਹੇਠ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

ਭਿੱਖੀਵਿੰਡ ਖਾਲੜਾ (ਸੁਖਚੈਨ ਅਮਨ) - ਭਿੱਖੀਵਿੰਡ ਦੀਆਂ ਨਗਰ ਪੰਚਾਇਤਾਂ ਦੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਕੇ ਬੀਤੇ ਦਿਨ ਗੋਲੀਆਂ ਅਤੇ ਇੱਟਾਂ ਰੋੜੇ ਵਰ੍ਹਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਤੋਂ ਬਾਅਦ ਅੱਜ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧਾਂ ਹੇਠ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਅਤੇ ਕੋਈ ਵੀ ਘਟਨਾ ਮੁੜ ਤੋਂ ਨਾ ਵਾਪਰ ਸਕੇ, ਇਸ ਲਈ ਪ੍ਰਸ਼ਾਸਨ ਵੱਲੋਂ ਪੱਟੀ ਰੋਡ ਦੇ ਦੋਵੇਂ ਪਾਸੀਂ ਬੈਰੀਗੇਟ ਕਰ ਕੇ ਸਖ਼ਤ ਨਾਕੇਬੰਦੀ ਕੀਤੀ ਹੋਈ ਸੀ। 

ਮਿਲੀ ਜਾਣਕਾਰੀ ਅਨੁਸਾਰ ਨਗਰ ਪੰਚਾਇਤਾਂ ਦੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਮੌਕੇ ਅਕਾਲੀਆਂ ਅਤੇ ਕਾਂਗਰਸੀਆਂ ਦੇ ਵਰਕਰਾਂ ਨੂੰ ਦੂਰ ਦੂਰ ਖੜ੍ਹੇ ਕੀਤਾ ਹੋਇਆ ਸੀ। ਇਸ ਮੌਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ ਜਾ ਰਹੀ ਸੀ ਅਤੇ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਖੁਦ ਆਪ ਨਗਰਨੀ ਕੀਤੀ ਜਾ ਰਹੀ ਸੀ।


author

rajwinder kaur

Content Editor

Related News