ਸ਼ੱਕੀ ਹਾਲਤ ''ਚ ਨੌਜਵਾਨ ਦੀ ਮੌਤ

Monday, Jul 30, 2018 - 04:19 PM (IST)

ਸ਼ੱਕੀ ਹਾਲਤ ''ਚ ਨੌਜਵਾਨ ਦੀ ਮੌਤ

ਭਿੱਖੀਵਿੰਡ, ਖਾਲੜਾ (ਭਾਟੀਆ, ਰਾਜੀਵ) : ਭਿੱਖੀਵਿੰਡ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਦਿੰਦਿਆਂ ਮ੍ਰਿਤਕ ਰਾਕੇਸ਼ ਕੁਮਾਰ ਦੇ ਪਿਤਾ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸਾਈਕਲਾਂ ਦੀ ਦੁਕਾਨ 'ਤੇ ਕੰਮ ਕਰਦਾ ਸੀ ਤੇ ਪਿਛਲੇ ਤਿੰਨ ਦਿਨਾਂ ਤੋਂ ਕਾਫੀ ਪਰੇਸ਼ਾਨ ਸੀ। ਬੀਤੀ ਸ਼ਾਮ ਉਹ ਦੁਕਾਨ ਬੰਦ ਕਰਕੇ ਬਿਨਾਂ ਕਿਸੇ ਨੂੰ ਦੱਸੇ ਕਿਤੇ ਚਲਾ ਗਿਆ। ਇਸ ਉਪਰੰਤ ਉਨ੍ਹਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗਿਆ। ਇਸ ਸਬੰਧੀ ਉਨ੍ਹਾਂ ਨੇ ਭਿੱਖੀਵਿੰਡ ਪੁਲਸ ਨੂੰ ਸੂਚਨਾ ਦਿੱਤੀ। ਏ. ਐੱਸ. ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਲਾਸ਼ ਉਨ੍ਹਾਂ ਨੂੰ ਪਿੰਡ ਕਾਲੇ ਨੇੜਿਓਂ ਮਿਲੀ। ਉਨ੍ਹਾਂ ਨੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 


Related News