ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ’

Monday, May 10, 2021 - 06:46 PM (IST)

ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ’

ਭਿੱਖੀਵਿੰਡ (ਵਿਜੇ) - ਭਿੱਖੀਵਿੰਡ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪ੍ਰੇਮ ਸੰਬੰਧਾਂ ਦੇ ਚਲਦਿਆਂ ਉਦੋਂ ਖ਼ੁਦ ਨੂੰ ਗੋਲੀ ਮਾਰ ਲਈ, ਜਦੋਂ ਕੁੜੀ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੋਲੀ ਮਾਰਨ ਦਾ ਪੱਤਾ ਲੱਗਣ ’ਤੇ ਉਸ ਦੇ ਦੋਸਤਾਂ ਨੇ ਉਸ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾ ਦਿੱਤਾ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

PunjabKesari

ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਮੇਰੇ ਪੁੱਤ ਸਤਨਾਮ ਸਿੰਘ ਦੇ ਭਿੱਖੀਵਿੰਡ ਦੀ ਰਹਿਣ ਵਾਲੀ ਇੱਕ ਕੁੜੀ ਨਾਲ ਪਿਛਲੇ 2-3 ਸਾਲ ਤੋਂ ਪ੍ਰੇਮ ਸੰਬੰਧ ਚੱਲ ਰਹੇ ਸਨ। ਦੋਵਾਂ ਦੀ ਸਹਿਮਤੀ ਤੋਂ ਬਾਅਦ ਕੁਝ ਮੋਹਤਬਾਰ ਵਿਅਕਤੀਆਂ ਨੇ ਵਿੱਚ ਪੈ ਕੇ ਬੀਤੀ ਕੱਲ ਦੋਹਾਂ ਦਾ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ। ਅੱਜ ਉਨ੍ਹਾਂ ਦਾ ਸਾਦਾ ਵਿਆਹ (ਚੁੰਨੀ ਚੜ੍ਹਾਵਾ) ਕਰਨਾ ਸੀ। ਬੀਤੀ ਰਾਤ ਕੁੜੀ ਨੇ ਉਸ ਦੇੇ ਪੁੱਤਰ ਨੂੰ ਉਸ ਨਾਲ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸਤਨਾਮ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਕੋਸ਼ਿਸ਼ ਕੀਤੀ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਸਤਲੁਜ ’ਚ ਡੁੱਬਣ ਕਾਰਨ ਹੋਈ ‘ਮੌਤ’, ਘਰ ’ਚ ਪਿਆ ਚੀਕ ਚਿਹਾੜਾ

ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤ ਨੂੰ ਜ਼ਖ਼ਮੀ ਹਾਲਤ ’ਚ ਉਸ ਦੇ ਦੋਸਤਾਂ ਨੇ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ’ਚ ਜਦੋਂ ਥਾਣਾ ਮੁਖੀ ਭਿੱਖੀਵਿੰਡ ਸਰਬਜੀਤ ਸਿੰਘ ਹੋਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਇਸ ਸਬੰਧ ’ਚ ਬਣਦੀ ਕਾਰਵਾਈ ਕੀਤੀ ਜਾਵੇਗੀ।  

ਪੜ੍ਹੋ ਇਹ ਵੀ ਖਬਰ ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)


author

rajwinder kaur

Content Editor

Related News