ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਾਉਣ ਮੌਕੇ ਚੱਲੀਆਂ ਗੋਲੀਆਂ

Tuesday, Feb 02, 2021 - 04:27 PM (IST)

ਭਿੱਖੀਵਿੰਡ, ਖਾਲੜਾ (ਸੁਖਚੈਨ, ਅਮਨ) - ਭਿੱਖੀਵਿੰਡ ’ਚ ਅੱਜ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਭਿੱਖੀਵਿੰਡ ’ਚ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਆਪਸੀ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਝੜਪ ਮੌਕੇ ਦੋਵਾਂ ਧਿਰਾਂ ਦੇ ਲੋਕਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਇੱਟਾਂ ਰੋੜੇ ਵੀ ਵਰ੍ਹਾਏ ਗਏ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਜਾ ਪਤਾ ਲੱਗਦੇ ਸਾਰ ਪੁਲਸ ਪ੍ਰਸ਼ਾਸਨ ਵੱਡੀ ਗਿਣਤੀ ’ਚ ਮੌਕੇ ’ਤੇ ਪਹੁੰਚ ਗਈ। ਪੁਲਸ ਪ੍ਰਸ਼ਾਸਨ ਵੱਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਲਈ ਕੁਝ ਲਾਠੀਚਾਰਜ ਵੀ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਇਹ ਵੀ ਪਤਾ ਲੱਗਾ ਹੈ ਕਿ ਭਿੱਖੀਵਿੰਡ ’ਚ ਆਮ ਆਦਮੀ ਪਾਰਟੀ ਦੇ ਵਰਕਰ ਹਲਕਾ ਇੰਚਾਰਜ ਜਸਬੀਰ ਸਿੰਘ ਸੋਹਣ ਸਿੰਘ ਦੀ ਅਗਵਾਈ ਵਿੱਚ ਜਦੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਏ ਤਾਂ ਉਥੇ ਮੌਜੂਦ ਕੁਝ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਕੁੱਟਮਾਰ ਕੀਤੀ ਗਈ। ਕੁੱਟਮਾਰ ਕਰਕੇ ਉਨ੍ਹਾਂ ਨੇ ਵਰਕਰਾਂ ਤੋਂ ਨਾਮਜ਼ਦਗੀ ਫਾਈਲਾਂ ਖੋਹ ਲਈਆਂ ਅਤੇ ਬਾਅਦ ’ਚ ਪਾੜ ਦਿੱਤੀਆਂ। 

PunjabKesari

ਪੜ੍ਹੋ ਇਹ ਵੀ ਖ਼ਬਰ - ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਰਾਮਪੁਰ ਛੰਨਾਂ ਦੇ ਨੌਜਵਾਨ ਦੀ ਮੌਤ

ਦੱਸ ਦੇਈਏ ਕਿ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਵੱਲੋਂ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ 14 ਫਰਵਰੀ ਨੂੰ ਕਰਵਾਈਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ਼ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

PunjabKesari

ਪੜ੍ਹੋ ਇਹ ਵੀ ਖ਼ਬਰ - ਹਿਮਾਚਲ ’ਚ ਅੱਜ ਤੋਂ ਹੋ ਸਕਦੀ ਹੈ ਵਰਖਾ ਤੇ ਬਰਫ਼ਬਾਰੀ, ਅਟਲ ਟਨਲ ਤੋਂ ਸਿੱਸੂ ਤੱਕ ਬਰਫ ਦੇ ਤੋਦੇ ਡਿੱਗਣ ਦੀ ਚਿਤਾਵਨੀ

ਇਸ ਤੋਂ ਇਲਾਵਾ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕੰਮ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐੱਸ./ਪੀ.ਸੀ.ਐਸ. ਨੂੰ ਚੋਣ ਅਬਜ਼ਰਵਰ ਅਤੇ 6 ਆਈ.ਪੀ.ਐੱਸ. ਅਧਿਕਾਰੀਆਂ ਨੂੰ ਪੁਲਸ ਆਬਜ਼ਰਵਰ ਲਗਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਧਨ ’ਚ ਵਾਧਾ ਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਜ਼ਰੂਰ ਕਰੋ ਇਹ ਖ਼ਾਸ ਉਪਾਅ

ਨੋਟ - ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਾਉਣ ਮੌਕੇ ਚੱਲੀਆਂ ਗੋਲੀਆਂ, ਦੇ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ?


rajwinder kaur

Content Editor

Related News