ਭਿੱਖੀਵਿੰਡ ’ਚ ਵਾਰਦਾਤ : ਮਾਮੂਲੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ, ਇਕ ਨੌਜਵਾਨ ਮੌਤ

01/13/2022 6:46:03 PM

ਭਿੱਖੀਵਿੰਡ, ਖਾਲੜਾ (ਭਾਟੀਆ, ਅਮਨ ਸੁਖਚੈਨ) - ਕਸਬਾ ਭਿੱਖੀਵਿੰਡ ਵਿਖੇ ਨੌਜਵਾਨ ਦੀ ਬੀਤੀ ਰਾਤ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਸਿਮਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਦੋਦੇ ਥਾਣਾ ਝਬਾਲ ਵਜੋਂ ਹੋਈ ਹੈ। ਇਕੱਤਰ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਉਸ ਦੇ ਗੁਆਂਢੀਆਂ ਦਾ ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ, ਜਿਸ ਕਾਰਣ ਦੋਵੇਂ ਧਿਰਾਂ ਵਿੱਚ ਤਕਰਾਰ ਚੱਲ ਰਹੀ ਸੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਗੁਰਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਸਾਡੇ ਗੁਆਂਢੀ ਮੰਗਾ ਅਤੇ ਭੋਲੂ ਨੂੰ ਪੁਲਸ ਨੇ ਸਮੈਕ ਸਮੇਤ ਕਾਬੂ ਕੀਤਾ ਸੀ ਪਰ ਉਨ੍ਹਾਂ ਨੂੰ ਸ਼ਾਮ ਵੇਲੇ ਹੀ ਛੱਡ ਦਿੱਤਾ। ਇਸੇ ਗੱਲ ਨੂੰ ਲੈ ਕੇ ਉਨ੍ਹਾਂ ਨੇ ਮੇਰੇ ਪਤੀ ’ਤੇ ਹਮਲਾ ਕਰਕੇ ਸੱਟਾ ਮਾਰ ਦਿੱਤੀਆਂ। ਬੀਤੀ ਰਾਤ ਭੋਲੂ ਅਤੇ ਮੰਗਾ ਨੇ ਸਾਡੇ ਘਰ ’ਤੇ ਹਮਲਾ ਕਰਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਸਾਡੇ ਘਰ ਆਏ ਰਿਸ਼ਤੇਦਾਰ ਹਰਸਿਮਰਨ ਸਿੰਘ ਪੁੱਤਰ ਜੋਗਿੰਦਰ ਦੇ ਗੋਲੀ ਲੱਗ ਗਈ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼

ਇਸ ਮੌਕੇ ਗੁਰਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਪੁਲਸ ਪ੍ਰਸ਼ਾਸਨ ਪਾਸੋ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ ਦਿਵਾਇਆ ਜਾਵੇ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਥਾਣਾ ਭਿੱਖੀਵਿੰਡ ਦੇ ਇੰਸਪੈਕਟਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਉਹ ਇਸ ਸਾਰੀ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਕਾਰਵਾਈ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

rajwinder kaur

This news is Content Editor rajwinder kaur