ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ ਹਾਸਲ
Friday, May 29, 2026 - 06:07 PM (IST)
ਭਿੱਖੀਵਿੰਡ: ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ, ਜਿਸ ਵਿੱਚ ਆਮ ਆਦਮੀ ਪਾਰਟੀ (AAP) ਨੇ ਬਹੁਮਤ ਹਾਸਲ ਕਰ ਲਿਆ ਹੈ। ਇਨ੍ਹਾਂ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 13 ਵਿੱਚੋਂ 7 ਸੀਟਾਂ ਜਿੱਤ ਕੇ ਆਪਣੀ ਮਜ਼ਬੂਤ ਪਕੜ ਦਿਖਾਈ ਹੈ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਨੂੰ 3 ਅਤੇ ਕਾਂਗਰਸ ਨੂੰ ਕੇਵਲ 2 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਭਾਰਤੀ ਜਨਤਾ ਪਾਰਟੀ ਇਨ੍ਹਾਂ ਚੋਣਾਂ ਵਿੱਚ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਅਸਫ਼ਲ ਰਹੀ। ਇੱਕ ਸੀਟ 'ਤੇ ਹੋਰ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।
ਨਗਰ ਪੰਚਾਇਤ ਦੀਆਂ ਕੁੱਲ 13 ਸੀਟਾਂ ਦੇ ਨਤੀਜਿਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:
ਆਮ ਆਦਮੀ ਪਾਰਟੀ (AAP): 07 ਸੀਟਾਂ
ਸ਼੍ਰੋਮਣੀ ਅਕਾਲੀ ਦਲ (SAD): 03 ਸੀਟਾਂ
ਕਾਂਗਰਸ (CONG): 02 ਸੀਟਾਂ
ਹੋਰ (OTH): 01 ਸੀਟ
ਭਾਰਤੀ ਜਨਤਾ ਪਾਰਟੀ (BJP): 0 ਸੀਟਾਂ
ਇਹ ਵੀ ਪੜ੍ਹੋ- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
