ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ

Wednesday, Nov 10, 2021 - 10:41 AM (IST)

ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ

ਭਿੱਖੀਵਿੰਡ/ਖਾਲੜਾ (ਭਾਟੀਆ) - ਕਸਬਾ ਖਾਲੜਾ ਤੋਂ ਥੋੜ੍ਹੀ ਦੂਰ ਪੈਦੇ ਪਿੰਡ ਮਾੜੀਮੇਘਾ ਵਿਖੇ ਸੀਨੀ. ਅਕਾਲੀ ਆਗੂ ਤੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਬੱਬੂ ਦੇ ਛੋਟੇ ਭਰਾ ਜੈਮਲ ਸਿੰਘ ਸੰਧੂ ਵਲੋਂ ਬੀਤੇ ਦਿਨ ਸਵੇਰੇ 8 ਵਜੇ ਦੇ ਕਰੀਬ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਗਈ। ਪਤਨੀ ਨੂੰ ਮਾਰਨ ਤੋਂ ਬਾਅਦ ਜੈਮਲ ਸਿੰਘ ਨੇ ਆਪਣੇ-ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਜਨਾਨੀ ਦੀ ਪਛਾਣ ਹਰਜੀਤ ਕੌਰ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

PunjabKesari

ਇਸ ਘਟਨਾ ਦਾ ਜਦੋਂ ਸਾਬਕਾ ਸਰਪੰਚ ਗੁਰਸੇਵਕ ਸਿੰਘ ਬੱਬੂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਆਪਣੇ ਭਰਾ ਨੂੰ ਜ਼ਖ਼ਮੀ ਹਾਲਤ ’ਚ ਭਿੱਖੀਵਿੰਡ ਦੇ ਧਵਨ ਹਸਪਤਾਲ ਵਿਖੇ ਲੈ ਕੇ ਗਏ, ਜਦਕਿ ਜ਼ਖਮੀ ਹੋਈ ਹਰਜੀਤ ਕੌਰ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਲਿਜਾਇਆ ਗਿਆ। ਹਸਪਤਾਲ ’ਚ ਦੋਵਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ

ਘਟਨਾ ਦੀ ਸੂਚਨਾ ਮਿਲਣ ’ਤੇ ਖਾਲੜਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।। ਪੁਲਸ ਨੇ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਮ੍ਰਿਤਕ ਜੈਮਲ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ


author

rajwinder kaur

Content Editor

Related News