ਚੋਰਾਂ ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਲੁੱਟਣ ਦੀ ਕੋਸ਼ਿਸ਼
Friday, Apr 26, 2019 - 11:21 AM (IST)
ਭਿੰਡੀ ਸੈਦਾ (ਗੁਰਜੰਟ) : ਅੰਮ੍ਰਿਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾ ਨੇੜੇ ਪਿੰਡ ਕੜਿਆਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਲੁੱਟਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਪਿੰਡ ਕੜਿਆਲ ਵਿਖੇ ਆਈ.ਸੀ.ਆਈ.ਸੀ.ਆਈ. ਬੈੱਕ ਦੀ ਬਰਾਂਚ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਂਦਿਆਂ ਬੈੱਕ ਦੇ ਸ਼ਟਰ ਦਾ ਜ਼ਿੰਦਰਾ ਤੋੜ ਕੇ ਬੈੱਕ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਅਚਾਨਕ ਮਾਰਕੀਟ ਦੇ ਕੁਝ ਦੁਕਾਨਦਾਰਾਂ ਨੂੰ ਪਤਾ ਲੱਗ ਗਿਆ ਤੇ ਜਦੋਂ ਉਹ ਉਥੇ ਪਹੁੰਚੇ ਤਾਂ ਚੋਰੀ ਕਰਨ ਆਏ ਦੋ ਵਿਅਕਤੀ ਬੈੱਕ ਅੰਦਰੋਂ ਇਕ ਲੈਪਟਾਪ ਲੈ ਕੇ ਫਰਾਰ ਹੋ ਗਏ। ਦੁਕਾਨਦਾਰਾਂ ਵਲੋਂ ਪਿੱਛਾ ਕਰਨ 'ਤੇ ਚੋਰ ਲੈਪਟਾਪ ਰਸਤੇ ਸੁੱਟ ਕੇ ਹਨੇਰੇ ਦਾ ਫਾਇਦਾ ਲੈਂਦੇ ਹੋਏ ਭੱਜਣ 'ਚ ਸਫਲ ਹੋ ਗਏ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ ਪੁਲਸ ਜ਼ਿਲਾ ਦਿਹਾਤੀ ਦੇ ਐੱਸ.ਪੀ.ਡੀ. ਹਰਪਾਲ ਸਿੰਘ, ਡੀ. ਐੱਸ.ਪੀ. ਅਰੁਣ ਸ਼ਰਮਾ ਤੇ ਐੱਸ. ਐੱਚ. ਓ. ਸਰਬਜੀਤ ਸਿੰਘ ਵਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।