ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ ''ਤੇ ਟੁੱਟਾ ਦੁੱਖਾਂ ਦਾ ਪਹਾੜ
Wednesday, Aug 05, 2026 - 05:27 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ) : ਸ਼ਹਿਰ ਦੇ ਨਵੇਂ ਬੱਸ ਸਟੈਂਡ ਨੇੜੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਮੂਰਤੀ ਉਰਫ਼ ਨੇਹਾ ਸਿੰਗਲਾ ਪਤਨੀ ਵਿਜੈ ਸਿੰਗਲਾ ਵਾਸੀ ਬੈਕ ਸਾਈਡ ਨਵਾਂ ਬੱਸ ਸਟੈਂਡ ਭਵਾਨੀਗੜ੍ਹ ਬੁੱਧਵਾਰ ਨੂੰ ਆਪਣੇ ਮੁਹੱਲੇ ਦੀਆਂ ਦੋ ਹੋਰ ਔਰਤਾਂ ਨਾਲ ਸ਼ਿਵ ਮੰਦਰ ਵਿਖੇ ਇਕ ਭੋਗ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੀ ਸੀ ਜਦੋਂ ਉਹ ਨਵੇਂ ਬੱਸ ਸਟੈਂਡ ਨੇੜੇ ਟਰੱਕ ਯੂਨੀਅਨ ਤੋਂ ਕੁਝ ਅੱਗੇ ਪੁੱਜੀਆਂ ਤਾਂ ਹਾਈਵੇ ਕਿਨਾਰੇ ਖੜ੍ਹੇ ਇਕ ਟਰੱਕ ਦੇ ਚਾਲਕ ਨੇ ਕਥਿਤ ਤੌਰ 'ਤੇ ਲਾਪਰਵਾਹੀ ਨਾਲ ਟਰੱਕ ਚਲਾ ਦਿੱਤਾ। ਇਸ ਦੌਰਾਨ ਰਾਮ ਮੂਰਤੀ ਟਰੱਕ ਦੀ ਲਪੇਟ ਵਿਚ ਆ ਗਈ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤਹੋ ਗਈ।
ਇਹ ਵੀ ਪੜ੍ਹੋ : ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ ਸਣੇ ਕਈਆਂ ’ਤੇ ਪਰਚਾ
ਹਾਦਸੇ ਦੌਰਾਨ ਉਸ ਦੇ ਨਾਲ ਮੌਜੂਦ ਦੋਵੇਂ ਔਰਤਾਂ ਵਾਲ-ਵਾਲ ਬਚ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪੁੱਜ ਗਈ। ਇਸ ਤੋਂ ਬਾਅਦ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
